Punjab

ਨਗਰ ਕੌਂਸਲ ਕਰਤਾਰਪੁਰ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਸਰਬਸੰਮਤੀ ਨਾਲ ਹੋਈ ਚੋਣ

ਕੈਬਨਿਟ ਮੰਤਰੀ ਬਲਕਾਰ ਸਿੰਘ (Balkar Singh) ਨੇ ਨਗਰ ਕੌਂਸਲ ਕਰਤਾਰਪੁਰ ਦੇ ਨਵੇਂ ਚੁਣੇ ਸੀਨੀਅਰ ਮੀਤ ਪ੍ਰਧਾਨ ਮਨਜਿੰਦਰ ਕੌਰ ਅਤੇ ਮੀਤ ਪ੍ਰਧਾਨ ਸ਼ਾਮ ਸੁੰਦਰ ਪਾਲ ਨੂੰ ਮੁਬਾਰਕਬਾਦ ਦਿੱਤੀ ਹੈ। ਬਲਕਾਰ ਸਿੰਘ ਨੇ ਉਨ੍ਹਾਂ ਨੂੰ ਸ਼ਹਿਰ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਆ ਹੈ।

ਦੱਸ ਦੇਈਏ ਕਿ ਇਹ ਚੋਣ ਸਰਬਸੰਮਤੀ ਨਾਲ ਹੋਈ ਹੈ। ਇਸ ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੇ ਚੁਣੇ ਜਾਣ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਰਫ਼ਤਾਰ ਵਿੱਚ ਹੋਰ ਤੇਜ਼ੀ ਆਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦੇ ਲਈ ਸਰਕਾਰ ਪਾਸ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਪਸੰਦ ਕਰਦੇ ਹਨ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਲੋਕਾਂ ਦੇ ਹਿੱਤ ਵਿੱਚ ਫੈਸਲੇ ਲਏ ਹਨ, ਜਿਨ੍ਹਾਂ ਵਿੱਚ 600 ਯੂਨਿਟ ਬਿਜਲੀ ਮੁਆਫੀ, ਆਮ ਆਦਮੀ ਕਲੀਨਿਕ, ਸਰਕਾਰੀ ਨੌਕਰੀਆਂ, ਸਕੂਲ ਆਫ ਐਮੀਨੈਂਸ, ਆਪ ਦੀ ਸਰਕਾਰ, ਆਪ ਦੇ ਦੁਆਰ ਆਦਿ ਲੋਕ ਪੱਖੀ ਪਹਿਲਕਦਮੀਆਂ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਨਗਰ ਕੌਂਸਲ ਕਰਤਾਰਪੁਰ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਰਵਾਉਣ ਲਈ ਉਪ ਮੰਡਲ ਮੈਜਿਸਟ੍ਰੇਟ ਜਲੰਧਰ-2 ਬਲਬੀਰ ਰਾਜ ਸਿੰਘ ਨੂੰ ਬਤੌਰ ਕਨਵੀਨਰ ਨਿਯੁਕਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ –  Asian Champions Trophy ਦੇ ਫਾਈਨਲ ’ਚ ਪੁੱਜੀ ਟੀਮ ਇੰਡੀਆ! ਚੀਨ ਨਾਲ ਹੋਵੇਗਾ ਖਿਤਾਬੀ ਮੈਚ