’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ ਪੀ ਨੱਡਾ ਦੀ ਸੁਰੱਖਿਆ ਨੂੰ ਲੈ ਕੇ ਭਾਰੀ ਖਾਮੀਆਂ ਦਾ ਮਾਮਲਾ ਸਾਹਮਣੇ ਆਇਆ ਹੈ। ਕੋਲਕਾਤਾ ਦੌਰੇ ਦੌਰਾਨ ਉਨ੍ਹਾਂ ਦੇ ਕਾਫਲੇ ਦੀ ਇੱਕ ਕਾਰ ਉੱਤੇ ਇੱਟ ਨਾਲ ਹਮਲਾ ਹੋਇਆ ਹੈ। ਇਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋ ਰਿਹਾ ਹੈ।
ਪੱਛਮੀ ਬੰਗਾਲ ਦੇ ਭਾਜਪਾ ਪ੍ਰਧਾਨ ਦਿਲੀਪ ਘੋਸ਼ ਨੇ ਇਸ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ, ਜਿਸ ‘ਤੇ ਮੰਤਰਾਲੇ ਨੇ ਰਿਪੋਰਟ ਤਲਬ ਕੀਤੀ ਹੈ। ਨੱਡਾ ਨੇ ਉੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਹੀ ਸਲਾਮਤ ਬਚ ਗਏ ਕਿਉਂਕਿ ਉਨ੍ਹਾਂ ਕੋਲ ਬੁਲੇਟ ਪਰੂਫ ਗੱਡੀ ਸੀ।
कैलाश विजयवर्गीय जी, राहुल सिंहा जी को देखिए, इनकी गाड़ियों को देखिए। मैं तो इसलिए सुरक्षित हूं क्योंकि मेरे पास बुलेट प्रूफ गाड़ी थी।
वरना आज कोई ऐसी गाड़ी नहीं थी जिस पर हमला न हुआ हो।
– श्री @JPNadda pic.twitter.com/fhvSLXG0Jk
— BJP (@BJP4India) December 10, 2020
ਦੱਸ ਦੇਈਏ ਨੱਡਾ ਦੋ ਰੋਜ਼ਾ ਕੋਲਕਾਤਾ ਦੌਰੇ ‘ਤੇ ਹਨ। ਸੂਬੇ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਨੱਡਾ ਆਪਣੀ ਤਿਆਰੀ ਦਾ ਜਾਇਜ਼ਾ ਲੈਣ ਪਹੁੰਚੇ ਹੋਏ ਹਨ।