The Khalas Tv Blog India ਬੀਜੇਪੀ ਪ੍ਰਧਾਨ ਜੇਪੀ ਨੱਡਾ ਦੇ ਕਾਫ਼ਲੇ ਦੀ ਕਾਰ ‘ਤੇ ਮਾਰੀ ਇੱਟ, ਗ੍ਰਹਿ ਮੰਤਰੀ ਅਮਿਤ ਸ਼ਾਹ ਤਕ ਪੁੱਜਾ ਮਾਮਲਾ
India

ਬੀਜੇਪੀ ਪ੍ਰਧਾਨ ਜੇਪੀ ਨੱਡਾ ਦੇ ਕਾਫ਼ਲੇ ਦੀ ਕਾਰ ‘ਤੇ ਮਾਰੀ ਇੱਟ, ਗ੍ਰਹਿ ਮੰਤਰੀ ਅਮਿਤ ਸ਼ਾਹ ਤਕ ਪੁੱਜਾ ਮਾਮਲਾ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ ਪੀ ਨੱਡਾ ਦੀ ਸੁਰੱਖਿਆ ਨੂੰ ਲੈ ਕੇ ਭਾਰੀ ਖਾਮੀਆਂ ਦਾ ਮਾਮਲਾ ਸਾਹਮਣੇ ਆਇਆ ਹੈ। ਕੋਲਕਾਤਾ ਦੌਰੇ ਦੌਰਾਨ ਉਨ੍ਹਾਂ ਦੇ ਕਾਫਲੇ ਦੀ ਇੱਕ ਕਾਰ ਉੱਤੇ ਇੱਟ ਨਾਲ ਹਮਲਾ ਹੋਇਆ ਹੈ। ਇਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋ ਰਿਹਾ ਹੈ।

ਪੱਛਮੀ ਬੰਗਾਲ ਦੇ ਭਾਜਪਾ ਪ੍ਰਧਾਨ ਦਿਲੀਪ ਘੋਸ਼ ਨੇ ਇਸ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ, ਜਿਸ ‘ਤੇ ਮੰਤਰਾਲੇ ਨੇ ਰਿਪੋਰਟ ਤਲਬ ਕੀਤੀ ਹੈ। ਨੱਡਾ ਨੇ ਉੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਹੀ ਸਲਾਮਤ ਬਚ ਗਏ ਕਿਉਂਕਿ ਉਨ੍ਹਾਂ ਕੋਲ ਬੁਲੇਟ ਪਰੂਫ ਗੱਡੀ ਸੀ।

ਦੱਸ ਦੇਈਏ ਨੱਡਾ ਦੋ ਰੋਜ਼ਾ ਕੋਲਕਾਤਾ ਦੌਰੇ ‘ਤੇ ਹਨ। ਸੂਬੇ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਨੱਡਾ ਆਪਣੀ ਤਿਆਰੀ ਦਾ ਜਾਇਜ਼ਾ ਲੈਣ ਪਹੁੰਚੇ ਹੋਏ ਹਨ।

Exit mobile version