‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੀਰਮ ਇੰਸਟੀਚਿਊਟ ਆਫ ਇੰਡੀਆ ਨੇ ਅੱਜ ਕੋਵੀਸ਼ਿਲਡ ਟੀਕੇ ਦੀਆਂ ਨਵੀਆਂ ਕੀਮਤਾਂ ਦਾ ਐਲਾਨ ਕੀਤਾ ਹੈ। ਪ੍ਰਾਈਵੇਟ ਹਸਪਤਾਲਾਂ ਵਿੱਚ ਕਰੋਨਾ ਰੋਕੂ ਡੋਜ਼ 600 ਰੁਪਏ ਅਤੇ ਸੂਬਾ ਸਰਕਾਰਾਂ ਨੂੰ 400 ਰੁਪਏ ਵਿੱਚ ਪ੍ਰਤੀ ਡੋਜ਼ ਦਿੱਤੀ ਜਾਵੇਗੀ। ਸੀਰਮ ਨੇ ਕਰੋਨਾ ਰੋਕੂ ਡੋਜ਼ ਦੇ ਤੈਅ ਕੀਤੇ ਰੇਟ ਬਾਰੇ ਟਵਿੱਟਰ ’ਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੀਰਮ ਇੰਸਟੀਚਿਊਟ ਵੱਲੋਂ ਸਰਕਾਰ ਦੇ ਚਲਾਏ ਜਾ ਰਹੇ ਟੀਕਾਕਰਨ ਪ੍ਰੋਗਰਾਮਾਂ ਲਈ 50 ਫੀਸਦੀ ਤੇ ਸੂਬਾ ਸਰਕਾਰਾਂ ਤੇ ਨਿੱਜੀ ਹਸਪਤਾਲਾਂ ਨੂੰ ਬਾਕੀ ਸਪਲਾਈ ਦਿੱਤੀ ਜਾਵੇਗੀ। ਭਾਰਤ ਸਰਕਾਰ ਨੇ ਸਾਰੀਆਂ ਦਵਾਈ ਕੰਪਨੀਆਂ ਨੂੰ ਕਰੋਨਾ ਟੀਕੇ ਦੀਆਂ ਕੀਮਤਾਂ ਘਟਾਉਣ ਦੇ ਨਿਰਦੇਸ਼ ਦਿੱਤੇ ਸਨ।
