Punjab

ਸ਼੍ਰੀ ਦਰਬਾਰ ਸਾਹਿਬ ਅੰਦਰ ਸੇਵਾਦਾਰ ਹੁਣ ਨਹੀਂ ਚਲਾ ਸਕਣਗੇ ਮੋਬਾਇਲ ਫੋਨ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਡਾ ਫੈਸਲਾ ਲਿਆ ਗਿਆ ਹੈ।  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਚ ਸੇਵਾਦਾਰਾਂ ਦੇ ਮੋਬਇਲ ਫੋਨ ਤੇ ਪਾਬੰਦੀ ਲਗਾਈ ਗਈ ਹੈ। ਸ਼੍ਰੋਮਣੀ ਕਮੇਟੀ ਨੇ ਇਹ ਪਾਬੰਦੀ ਗੁਰਦੁਆਰਾ ਸ਼੍ਰੀ ਹਰਿਮੰਦਰ ਸਾਹਿਬ ਦੀ  ਸੁਰੱਖਿਆ ਦੇ ਮੱਦੇਨਜ਼ਰ ਸੇਵਾਦਾਰਾਂ ਦੇ ਮੋਬਾਇਲ ਫੋਨ ਤੇ ਪਾਬੰਦੀ ਲਗਾਈ ਹੈ। ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਡਿਊਟੀ ਕਰ ਰਹੇ ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਬੰਧਕਾਂ ਵੱਲੋਂ ਵਾਕੀ-ਟਾਕੀ ਮੁਹੱਈਆ ਕਰਵਾਈ ਗਈ ਹੈ। ਇਸ ਨਾਲ ਸੇਵਾ ਪ੍ਰਦਾਤਾ ਦੇ ਪੱਖ ਤੋਂ ਸੂਚਨਾ ਜਲਦੀ ਪਹੁੰਚਾਈ ਜਾ ਸਕਦੀ ਹੈ। ਹੁਣ ਉਹ ਆਪਣੇ ਮੋਬਾਈਲ ਦੀ ਬਜਾਏ ਵਾਕੀ-ਟਾਕੀ ਸੈੱਟ ਰਾਹੀਂ ਕੰਟਰੋਲ ਰੂਮ ਅਤੇ ਅਧਿਕਾਰੀਆਂ ਨੂੰ ਸੂਚਿਤ ਕਰੇਗਾ।

ਇਹ ਜਾਣਕਾਰੀ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸੇਵਾਦਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਡਿਊਟੀ ਦੌਰਾਨ ਆਪਣੇ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ, ਸਗੋਂ ਅਧਿਕਾਰੀਆਂ ਨੂੰ ਸੂਚਿਤ ਕਰਨ ਲਈ ਵਾਕੀ-ਟਾਕੀ ਦੀ ਵਰਤੋਂ ਕਰਨ।