ਬਿਉਰੋ ਰਿਪੋਰਟ – ਪੰਜਾਬ ਵਿਚ ਕੱਲ੍ਹ ਨੂੰ ਪੰਚਾਇਤੀ ਚੋਣਾਂ (Panchayat Election) ਦੇ ਮੱਦੇਨਜ਼ਰ ਸੇਵਾਂ ਕੇਂਦਰ (Sewa Kender) ਬੰਦ ਰਹਿਣਗੇ। ਕੱਲ੍ਹ ਨੂੰ ਸੇਵਾ ਕੇਂਦਰਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਲੋਕ ਹੁਣ 16 ਅਕਤੂਬਰ ਨੂੰ ਸੇਵਾ ਕੇਂਦਰਾਂ ਵਿਚ ਆਪਣੇ ਕੰਮ ਕਰਵਾ ਸਕਣਗੇ। ਇਸ ਸਬੰਧੀ ਪ੍ਰਸ਼ਾਸਕੀ ਸੁਧਾਰ ਅਤੇ ਲੋਕ ਸ਼ਿਕਾਇਤਾਂ ਦੇ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਕੱਲ੍ਹ ਨੂੰ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ। ਇਹ ਫੈਸਲਾ ਇਸ ਕਰਕੇ ਲਿਆ ਹੈ ਕਿ ਸਾਰੇ ਕਰਮਚਾਰੀ ਆਪਣੇ ਵੋਟ ਹੱਕ ਦੀ ਵਰਤੋਂ ਕਰ ਸਕਣ।
ਅਮਨ ਅਰੋੜਾ ਨੇ ਦੱਸਿਆ ਕਿ 15 ਅਕਤੂਬਰ ਨੂੰ ਛੱਡ ਕੇ ਬਾਕੀ ਸਾਰੇ ਦਿਨ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਨਿਰਧਾਰਿਤ ਸਮੇਂ ਅਨੁਸਾਰ ਕੰਮ ਕਰਨਗੇ। ਇਸ ਤੋਂ ਪਹਿਲਾਂ 15 ਅਕਤੂਬਰ ਨੂੰ ਪੂਰੇ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ – ਹਾਈਕੋਰਟ ਤੋਂ ਮਾਨ ਸਰਕਾਰ ਨੂੰ ਫੈਸਲੇ ਦੇ 16 ਘੰਟੇ ਪਹਿਲਾਂ ਵੱਡੀ ਰਾਹਤ! ਮੁੱਖ ਮੰਤਰੀ ਨੇ ਕੀਤਾ ਧੰਨਵਾਦ