Punjab

ਗੁਰਦਾਸਪੁਰ ਜਿਲ੍ਹੇ ਦੇ ਸੱਤ ਪਿੰਡਾਂ ਵੱਲੋਂ ਚੋਣਾਂ ਦੇ ਬਾ ਈਕਾਟ ਦੀ ਧਮ ਕੀ

‘ਦ ਖ਼ਾਲਸ ਬਿਊਰੋ : ਗੁਰਦਾਸਪੁਰ ਜਿਲ੍ਹੇ ਵਿੱਚ ਪੈਂਦੇ ਕਰੀਬ ਸੱਤ ਪਿੰਡਾਂ ਵੱਲੋਂ ਪੰਜਾਬ ਵਿੱਚ ਹੋਣ ਜਾ ਰਹੀਆਂ ਚੋਣਾਂ ਦੇ ਬਾਈਕਾਟ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਜਿਲ੍ਹੇ ਦੇ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਮਕੌੜਾ ਪੱਤਣ ਰਾਵੀ ਦਰਿਆ ਤੋਂ ਪਾਰ ਵਸਦੇ 7 ਪਿੰਡਾਂ ਦੇ ਲੋਕਾਂ ਨੇ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।  ਇਹਨਾਂ ਪਿੰਡਾਂ ਦੇ ਲੋਕਾਂ ਦਾ ਕਹਿਣਾ ਹੈ ਕਿ ਮਕੌੜਾ ਪੱਤਣ ਰਾਵੀ ਦਰਿਆ ‘ਤੇ ਪੱਕਾ ਪੁਲ ਹਾਲੇ ਤੱਕ ਨਹੀਂ ਬਣਿਆ ਹੈ।ਜਿਸ ਕਰਕੇ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਪੁਰਾਣੇ ਪੁੱਲ   ਦੀ ਹਾਲਤ ਖ਼ਸਤਾ ਹੋਣ ਕਾਰਨ ਉਹਨਾਂ ਦੀ ਗੰਨੇ ਦੀ ਫਸਲ ਮਿੱਲਾਂ ਤੱਕ ਸਹੀ ਸਮੇਂ ਤੇ ਨਹੀਂ ਪਹੁੰਚ ਰਹੀ।

ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਹਰ ਇੱਕ ਰਾਜਨੀਤਕ ਪਾਰਟੀ ਇਹ ਦਾਅਵਾ ਕਰਦਾ ਹੈ ਕਿ ਉਹਨਾਂ ਦੀ ਸਰਕਾਰ ਆਉਣ ਤੇ  ਇਸ ਪੁਲ ਨੂੰ ਬਣਾਇਆ ਜਾਵੇਗਾ ਪਰ ਅਜੇ ਤੱਕ ਇਸ ਪੁਲ ਨੂੰ ਕਿਸੇ ਨੇ ਨਹੀਂ ਬਣਾਇਆ । ਜਿਸ ਕਰਕੇ ਉਨ੍ਹਾਂ ਨੇ ਮਜਬੂਰੀ ਵੱਸ ਵਿਧਾਨ ਸਭਾ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।ਇਹਨਾਂ ਸੱਤਾਂ ਪਿੰਡਾ ਦੇ ਵਾਸੀਆਂ ਵੱਲੋਂ ਹੁਣ ਇਹ ਮਤਾ ਪਕਾਇਆ ਗਿਆ ਹੈ ਕਿ ਇਸ ਬਾਰ ਕਿਸੇ ਵੀ ਰਾਜਨੀਤਕ ਪਾਰਟੀ ਨੂੰ ਵੋਟ ਨਹੀਂ ਪਾਈ ਜਾਵੇਗੀ।