Punjab

ਜਲੰਧਰ : ਨਵਾਂ ਡਬਲ ਡੋਰ ਫਰਿੱਜ ਖਰੀਦਿਆ ਤਾਂ ਆਹ ਹੋ ਗਿਆ.. ਹੁਣ ਸਾਰੇ ਸ਼ਹਿਰ ਵਿੱਚ ਫੈਲਿਆ ਸੋਗ..

Jalandhar news, Punjab news, Sunday night. Panjabi news

ਜਲੰਧਰ : ਸ਼ਹਿਰ ਦੇ ਅਵਤਾਰ ਨਗਰ ਵਿੱਚ ਅੱਗ ਲੱਗਣ ਕਾਰਨ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਇੱਕ ਪਰਿਵਾਰ ਵਿੱਚ ਤਿੰਨ ਬੱਚਿਆਂ ਸਮੇਤ ਪੰਜ ਜੀਆਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਐਤਵਾਰ ਰਾਤ ਕਰੀਬ 9:30 ਵਜੇ ਦੀ ਦੱਸੀ ਜਾ ਰਹੀ ਹੈ। ਜਦੋਂ ਲੋਕ ਖਾਣਾ ਖਾਣ ਤੋਂ ਬਾਅਦ ਛੱਤ ‘ਤੇ ਸੈਰ ਕਰਨ ਲਈ ਨਿਕਲੇ ਤਾਂ ਉਨ੍ਹਾਂ ਨੇ ਘਰ ‘ਚੋਂ ਧੂੰਆਂ ਨਿਕਲਦਾ ਦੇਖਿਆ ਅਤੇ ਫਾਇਰ ਬ੍ਰਿਗੇਡ ਦੇ ਨਾਲ ਪੁਲਿਸ ਨੂੰ ਸੂਚਨਾ ਦਿੱਤੀ।

ਘਟਨਾ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਸਭ ਤੋਂ ਪਹਿਲਾਂ ਬੱਚਿਆਂ ਨੂੰ ਬਾਹਰ ਕੱਢਿਆ, ਜਿਨ੍ਹਾਂ ‘ਚ 15 ਸਾਲਾ ਲੜਕੀ ਅਤੇ 12 ਸਾਲਾ ਲੜਕਾ ਜ਼ਿੰਦਾ ਸੜ ਗਏ ਅਤੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਗਏ। ਤਿੰਨ ਹੋਰ ਵਿਅਕਤੀਆਂ ਨੇ ਬਾਅਦ ਵਿੱਚ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਮ੍ਰਿਤਕਾਂ ਦੀ ਪਛਾਣ ਰੁਚੀ, ਦੀਆ, ਅਕਸ਼ੈ, ਯਸ਼ਪਾਲ ਘਈ ਅਤੇ ਮਨਸ਼ਾ ਵਜੋਂ ਹੋਈ ਹੈ।

ਜਲੰਧਰ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀਆਂ ਤਸਵੀਰਾਂ।

ਹਾਦਸੇ ਦੀ ਵਜ੍ਹਾ

ਭਾਸਕਾਰ ਦੀ ਰਿਪੋਰਰ ਮੁਤਾਬਕ ਮ੍ਰਿਤਕ ਯਸ਼ਪਾਲ ਘਈ ਦੇ ਭਰਾ ਰਾਜ ਘਈ ਨੇ ਦੱਸਿਆ ਕਿ ਉਸ ਦੇ ਭਰਾ ਨੇ 7 ਮਹੀਨੇ ਪਹਿਲਾਂ ਹੀ ਨਵਾਂ ਡਬਲ ਡੋਰ ਫਰਿੱਜ ਖਰੀਦਿਆ ਸੀ। ਦੇਰ ਰਾਤ ਉਸ ਦੇ ਕੰਪ੍ਰੈਸ਼ਰ ਵਿੱਚ ਜ਼ਬਰਦਸਤ ਧਮਾਕਾ ਹੋਇਆ ਅਤੇ ਉਸ ਤੋਂ ਬਾਅਦ ਘਰ ਨੂੰ ਅੱਗ ਲੱਗ ਗਈ। ਘਰ ਦੇ ਅੰਦਰ ਬੈਠੇ ਉਸ ਦਾ ਭਰਾ, ਜਿਸ ਦੀ ਉਮਰ 65 ਸਾਲ ਦੇ ਕਰੀਬ ਸੀ, ਉਸ ਦੇ ਲੜਕੇ, ਨੂੰਹ ਅਤੇ ਦੋ ਧੀਆਂ ਨੂੰ ਘਰੋਂ ਬਾਹਰ ਜਾਣ ਦਾ ਮੌਕਾ ਨਹੀਂ ਮਿਲਿਆ। ਜਦੋਂ ਕਿ ਉਸ ਦੀ ਬਜ਼ੁਰਗ ਭਰਜਾਈ ਘਰ ਦੇ ਬਾਹਰ ਬੈਠੀ ਸੀ, ਉਹ ਸੁਰੱਖਿਅਤ ਹੈ।

ਯਸ਼ਪਾਲ ਘਈ ਦਾ ਭੀੜ ਵਾਲੇ ਇਲਾਕੇ ਵਿੱਚ 15 ਮਰਲੇ ਦਾ ਘਰ ਹੈ। ਜਦੋਂ ਘਰ ਦੇ ਸਾਰੇ ਮੈਂਬਰ ਕ੍ਰਿਕਟ ਦੇਖ ਰਹੇ ਸਨ ਤਾਂ ਇੱਕ ਦਮ ਜਬਰਦਸਤ ਧਮਾਕਾ ਹੋਇਆ ਅਤੇ ਕੁਝ ਹੀ ਪਲਾਂ ਵਿੱਚ ਅੱਗ ਲੱਗ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਪਰਿਵਾਰ ਨੂੰ ਬਚਣ ਦਾ ਮੌਕਾ ਹੀ ਨਹੀਂ ਮਿਲ ਸਕਿਆ। ਧਮਾਕੇ ਦੀ ਆਵਾਜ਼ ਸੁਣ ਕੇ ਗੁਆਂਢੀ ਬਾਹਰ ਨਿਕਲੇ ਤਾਂ ਉਨ੍ਹਾਂ ਦੇਖਿਆ ਕਿ ਘਰ ਨੂੰ ਅੱਗ ਲੱਗ ਗਈ ਸੀ।