The Khalas Tv Blog Punjab ਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਤੇ ਠੰਢੀ ਲਹਿਰ ਦਾ ਕਹਿਰ
Punjab

ਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਤੇ ਠੰਢੀ ਲਹਿਰ ਦਾ ਕਹਿਰ

ਮੁਹਾਲੀ : ਅੱਜ (29 ਦਸੰਬਰ 2025, ਸੋਮਵਾਰ) ਪੰਜਾਬ ਅਤੇ ਚੰਡੀਗੜ੍ਹ ਵਿੱਚ ਲੋਕਾਂ ਨੂੰ ਸੰਘਣੀ ਧੁੰਦ ਅਤੇ ਠੰਢੀ ਲਹਿਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰਤ ਮੌਸਮ ਵਿਭਾਗ (IMD) ਨੇ ਸਵੇਰੇ ਤੇ ਰਾਤ ਨੂੰ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ, ਜੋ 31 ਦਸੰਬਰ ਤੱਕ ਜਾਰੀ ਰਹੇਗੀ। ਯੈਲੋ ਅਲਰਟ ਵੀ ਜਾਰੀ ਹੈ, ਖਾਸ ਕਰਕੇ ਉੱਤਰੀ ਭਾਰਤ ਵਿੱਚ ਠੰਢੇ ਦਿਨਾਂ ਅਤੇ ਠੰਢੀ ਲਹਿਰ ਲਈ।

ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਜਿਵੇਂ ਚੰਡੀਗੜ੍ਹ, ਲੁਧਿਆਣਾ, ਅੰਮ੍ਰਿਤਸਰ, ਜਲੰਧਰ ਤੇ ਪਟਿਆਲਾ ਵਿੱਚ ਸੰਘਣੀ ਧੁੰਦ ਤੇ ਠੰਢੀਆਂ ਹਵਾਵਾਂ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਖਾਸ ਤੌਰ ਤੇ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ ਤੇ ਮੋਹਾਲੀ ਵਿੱਚ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਇਸੇ ਦੌਰਾਨ ਅੱਜ ਮੁਹਾਲੀ ਵਿਖੇ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿਸ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਕਈ ਜਣੇ ਗੰਭੀਰ ਜ਼ਖ਼ਮੀ ਹੋ ਗਏ।

ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਠਿੰਡਾ ਤੇ ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ਵਿੱਚ ਵੀ ਧੁੰਦ ਤੇ ਠੰਢੀ ਲਹਿਰ ਜਾਰੀ ਰਹੇਗੀ। ਕਪੂਰਥਲਾ, ਜਲੰਧਰ ਤੇ ਲੁਧਿਆਣਾ ਦੇ ਇਲਾਕਿਆਂ ਵਿੱਚ ਸੰਘਣੀ ਧੁੰਦ, ਜਦਕਿ ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿੱਚ ਬਹੁਤ ਸੰਘਣੀ ਧੁੰਦ ਦੀ ਭਵਿੱਖਬਾਣੀ ਹੈ। ਮੌਸਮ ਖੁਸ਼ਕ ਰਹੇਗਾ।

ਪਿਛਲੇ 24 ਘੰਟਿਆਂ ਵਿੱਚ ਘੱਟੋ-ਘੱਟ ਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਆਈ ਹੈ। ਘੱਟੋ-ਘੱਟ ਤਾਪਮਾਨ 1.1 ਡਿਗਰੀ ਘਟਿਆ, ਜੋ ਆਮ ਨਾਲੋਂ ਨੇੜੇ ਹੈ। ਫਰੀਦਕੋਟ ਵਿੱਚ ਸਭ ਤੋਂ ਘੱਟ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

IMD ਮੁਤਾਬਕ, 31 ਦਸੰਬਰ ਤੇ ਨਵੇਂ ਸਾਲ ਦੇ ਪਹਿਲੇ ਦਿਨ ਪੰਜਾਬ ਵਿੱਚ ਕੁਝ ਥਾਵਾਂ ਤੇ ਮੀਂਹ ਪੈ ਸਕਦਾ ਹੈ, ਜਿਸ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ। ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋਣ ਨਾਲ ਯਾਤਰਾ ਵਿੱਚ ਵਿਘਨ ਪੈ ਸਕਦਾ ਹੈ, ਲੋਕ ਸਾਵਧਾਨ ਰਹਿਣ।

 

 

 

Exit mobile version