‘ਦ ਖ਼ਾਲਸ ਬਿਊਰੋ:- ਸਿੱਖਸ ਫਾਰ ਜਸਟਿਸ (SFJ) ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਰਾਹੀਂ ਫਿਰ ਪੰਜਾਬ ਦੇ ਸਿੱਖਾਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰੈਫਰੈਂਡਮ 2020 ਲਈ ਅਰਦਸ ਕਰਨ ਦੀ ਅਪੀਲ ਕੀਤੀ ਅਤੇ ਅਰਦਾਸ ਕਰਨ ਵਾਲੇ ਨੂੰ 5000 ਡਾਲਰ ਇਨਾਮ ਦੇਣ ਦਾ ਲਾਲਚ ਵੀ ਦਿੱਤਾ।
ਪੰਨੂ ਦੇ ਇਸ ਐਲਾਨ ਤੋਂ ਬਾਅਦ ਸ਼੍ਰੀ ਦਰਬਾਰ ਸਾਹਿਬ ਚ ਅਲਰਟ ਜਾਰੀ ਕਰ ਦਿੱਤਾ ਗਿਆ। ਦਰਬਾਰ ਸਾਹਿਬ ਦੇ ਅੰਦਰ ਅਤੇ ਬਾਹਰ ਸਖਤ ਸੁਰੱਖਿਆ ਦੇ ਇੰਤਜ਼ਾਮ ਕੀਤੇ ਗਏ ਹਨ। ਸ਼੍ਰੀ ਦਰਬਾਰ ਸਾਹਿਬ ਵਿਖੇ ਹੋ ਰਹੀ ਅਰਦਾਸ ਸਮੇਂ ਵੀਡੀਓ ਬਣਾ ਰਹੇ ਇੱਕ ਸ਼ੱਕੀ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਗੁਰਪਤਵੰਤ ਸਿੰਘ ਪੰਨੂੰ ਨੇ ਇਸ ਤੋਂ ਪਹਿਲਾਂ ਵੀ 15 ਅਗਸਤ ਨੂੰ ਦਿੱਲੀ ‘ਚ ਲਾਲ ਕਿਲੇ ‘ਤੇ ਖ਼ਾਲਿਸਤਾਨੀ ਝੰਡਾ ਲਹਿਰਾਉਣ ਵਾਲੇ ਨੂੰ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ ਜਿਸ ਤੋਂ ਬਾਅਦ ਮੋਗਾ ‘ਚ ਡੀਸੀ ਕੰਪਲੈਕਸ ‘ਚ ਝੰਡਾ ਲਹਿਰਾਇਆ ਗਿਆ ਸੀ। ਗੁਰਪਤਵੰਤ ਸਿੰਘ ਪੰਨੂ ਤੇ ਉਸਦੇ ਸਮਰਥਕਾਂ ਵੱਲੋਂ ਅਜਿਹੀਆਂ ਹਰਕਤਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਪੰਨੂ ਲਗਾਤਾਰ ਪੰਜਾਬ ਦੇ ਨੌਜਵਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਹਾਲਾਂਕਿ, ਉਹ ਆਪਣੀਆਂ ਇਨ੍ਹਾਂ ਕੋਸ਼ਿਸ਼ਾਂ ‘ਚ ਕਾਮਯਾਬ ਨਹੀਂ ਹੋ ਸਕਿਆ।
ਹਾਲਾਂਕਿ, ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਿਸੇ ਵੀ ਸਿੱਖ ਨੇ ਪੰਨੂ ਦੀ ਅਪੀਲ ‘ਤੇ ਅਰਦਾਸ ਨਹੀਂ ਕੀਤੀ।