Punjab

SFJ ਨੇ ਕੈਪਟਨ ਅਮਰਿੰਦਰ ਸਿੰਘ ਤੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਜਾਨੋਂ ਮਾਰਨ ਦੇ ਪੋਸਟਰ ਕੀਤੇ ਜਾਰੀ

‘ਦ ਖ਼ਾਲਸ ਬਿਊਰੋ :- ਸਿੱਖਸ ਫਾਰ ਜਸਟਿਸ ਨੇ ਇੱਕ ਪੋਸਟਰ ਜਾਰੀ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੀਨੀਅਰ ਭਾਜਪਾ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੀ ਹੱਤਿਆ ਕਰਨ ਵਾਲੇ ਵਿਅਕਤੀ ਨੂੰ ਕਰੋੜਾਂ ਰੁਪਏ ਦੇਣ ਦਾ ਐਲਾਨ ਕੀਤਾ ਹੈ।  ਪੋਸਟਰ ਵਿੱਚ ਵਿਵਾਦਪੂਰਨ ਸਮੱਗਰੀ ਲਿਖੀ ਗਈ ਸੀ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਭਾਰਤ ਦੇ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਬੀਜੇਪੀ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਖਿਲਾਫ ਮੌਤ ਦਾ ਫਤਵਾ ਜਾਰੀ ਕੀਤਾ ਗਿਆ ਹੈ।

ਹਾਲਾਂਕਿ, ਇਸ ਮਾਮਲੇ ‘ਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ, ਭਾਰਤ ਦੀ ਖੁਫੀਆ ਏਜੰਸੀ  (IB ) ਸੁਚੇਤ ਹੈ ਅਤੇ ਗੰਭੀਰਤਾ ਨਾਲ ਇਸ ਮੁੱਦੇ ਨੂੰ ਵੇਖ ਰਹੀ ਹੈ। ਭਾਰਤ ਸਰਕਾਰ ਅਤੇ ਜਾਂਚ ਏਜੰਸੀ ਅਤੇ ਇੰਟੈਲੀਜੈਂਸ ਏਜੰਸੀ ਭਾਰਤ ਦੇ ਮੁੱਖ ਮੰਤਰੀ (Punjab CM ) ਅਤੇ ਲਾਲ ਕ੍ਰਿਸ਼ਨ ਅਡਵਾਨੀ ਦੇ ਸੁਰੱਖਿਆ ਮੁੱਦਿਆਂ ਨੂੰ ਸਾਵਧਾਨੀ ਨਾਲ ਦੇਖ ਰਹੀ ਹੈ।