Punjab

SGPC ਨੇ ਸ਼ਿਲਾਂਗ ਦੇ ਗੁਰਦੁਆਰਾ ਸਾਹਿਬ ਲਈ ਦਿੱਤੀ 10 ਲੱਖ ਰੁਪਏ ਦੀ ਸਹਾਇਤਾ


‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਿਲਾਂਗ ’ਚ ਨਿਰਮਾਣ ਅਧੀਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਈ 10 ਲੱਖ ਰੁਪਏ ਦੀ ਸਹਾਇਤਾ ਦਿੱਤੀ ਹੈ।

ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਦੀ ਪਿਛਲੀ ਇਕੱਤਰਤਾ ਵੱਲੋਂ ਪ੍ਰਵਾਨ ਕੀਤੀ ਗਈ ਇਸ ਸਹਾਇਤਾ ਰਾਸ਼ੀ ਦਾ ਚੈੱਕ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਨੂੰ ਸੌਂਪਿਆ ਹੈ।

ਇਸ ਮੌਕੇ ਐਡਵੋਕੇਟ ਸਿਆਲਕਾ ਨੇ ਦੱਸਿਆ ਕਿ ਸ਼ਿਲਾਂਗ ਅੰਦਰ ਵੱਸਦੇ ਸਿੱਖਾਂ ਦੀ ਮੰਗ ’ਤੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਈ ਪਹਿਲਾਂ ਵੀ ਸਹਾਇਤਾ ਦਿੱਤੀ ਜਾ ਚੁੱਕੀ ਹੈ ਅਤੇ ਹੁਣ ਫਿਰ 10 ਲੱਖ ਰੁਪਏ ਜਾਰੀ ਕੀਤੇ ਗਏ ਹਨ।