The Khalas Tv Blog Punjab SGPC ਦੇ ਮੁੱਖ ਸਕੱਤਰ ਵਲੋਂ ਗਿਆਨੀ ਰਘਬੀਰ ਸਿੰਘ ਨੂੰ ਕੇਸ ਵਾਪਸ ਲੈਣ ਦੀ ਅਪੀਲ
Punjab Religion

SGPC ਦੇ ਮੁੱਖ ਸਕੱਤਰ ਵਲੋਂ ਗਿਆਨੀ ਰਘਬੀਰ ਸਿੰਘ ਨੂੰ ਕੇਸ ਵਾਪਸ ਲੈਣ ਦੀ ਅਪੀਲ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਅਤੇ ਮੈਂਬਰ ਕੁਲਵੰਤ ਸਿੰਘ ਮੰਨਣ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸ਼੍ਰੋਮਣੀ ਕਮੇਟੀ ਵਿਰੁੱਧ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਕੀਤਾ ਗਿਆ ਕੇਸ ਵਾਪਸ ਲੈ ਲੈਣ। ਅੱਜ ਗੱਲਬਾਤ ਕਰਦੇ ਹੋਏ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਦੁਨਿਆਵੀ ਅਦਾਲਤ ਦਾ ਰੁਖ਼ ਕਰਨਾ ਮਨ ਨੂੰ ਗਹਿਰੀ ਚੋਟ ਪਹੁੰਚਾਉਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਕਿਸੇ ਸਿੰਘ ਸਾਹਿਬ ਨੇ ਅਜਿਹਾ ਕਦਮ ਚੁੱਕਿਆ ਹੋਵੇ। ਇਹ ਘਟਨਾ ਸਿੱਖ ਸੰਸਥਾਵਾਂ ਦੇ ਸਤਿਕਾਰ ਨੂੰ ਝਟਕਾ ਦੇਣ ਵਾਲੀ ਹੈ, ਜੋ ਸਮੂਹ ਸਿੱਖ ਕੌਮ ਲਈ ਚਿੰਤਾ ਦਾ ਵਿਸ਼ਾ ਹੈ।

 

Exit mobile version