The Khalas Tv Blog Punjab ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈ SGPC, ਹੈਲਪਲਾਈਨ ਨੰਬਰ ਕੀਤੇ ਜਾਰੀ
Punjab

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈ SGPC, ਹੈਲਪਲਾਈਨ ਨੰਬਰ ਕੀਤੇ ਜਾਰੀ

ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ 7 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਕਰਤਾਰਪੁਰ ਸਾਹਿਬ ਲਾਂਘਾ ਵੀ ਹੜ੍ਹਾਂ ਦੀ ਲਪੇਟ ਵਿੱਚ ਹੈ। ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ 150 ਤੋਂ ਵੱਧ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ। ਐਨਡੀਆਰਐਫ, ਐਸਡੀਆਰਐਫ ਤੋਂ ਇਲਾਵਾ ਫੌਜ ਦੀਆਂ ਟੀਮਾਂ ਬਚਾਅ ਕਾਰਜ ਕਰ ਰਹੀਆਂ ਹਨ। ਹੁਣ ਤੱਕ ਵੱਖ-ਵੱਖ ਥਾਵਾਂ ਤੋਂ 92 ਲੋਕਾਂ ਨੂੰ ਬਚਾਇਆ ਗਿਆ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਹੜ੍ਹ ਪੀੜਤਾਂ ਲਈ ਲੰਗਰ ਅਤੇ ਰਿਹਾਇਸ਼ ਦਾ ਪ੍ਰਬੰਧ ਕੀਤਾ ਹੈ। ਇਸ ਦੇ ਨਾਲ ਹੀ, SGPC ਨੇ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਹਨ ਜਿਨ੍ਹਾਂ ‘ਤੇ ਲੋਕ ਕਾਲ ਕਰਕੇ ਮਦਦ ਪ੍ਰਾਪਤ ਕਰ ਸਕਦੇ ਹਨ।

  1. ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) – 84370-08002
  2. ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ, ਪਟਿਆਲਾ – 84370-08007
  3. ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ (ਕਪੂਰਥਲਾ)- 84370-08011
  4. ਗੁਰੂਦੁਆਰਾ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ (ਅੰਮ੍ਰਿਤਸਰ)- 84370-08016
  5. ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਗੋਇੰਦਵਾਲ (ਤਰਨਤਾਰਨ)- 84370-08017
  6. ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ, ਰਾਮਦਾਸ (ਅੰਮ੍ਰਿਤਸਰ) – 84370-08023
  7. ਗੁਰਦੁਆਰਾ ਭੱਠਾ ਸਾਹਿਬ ਪਾਤਸ਼ਾਹੀ 10ਵੀਂ, ਕੋਟਲਾ ਨਿਹੰਗ (ਰੋਪੜ)-84370-08024
  8. ਗੁਰਦੁਆਰਾ ਸ੍ਰੀ ਚਮਕੌਰ ਸਾਹਿਬ, (ਰੋਪੜ)- 84370-08025 ਹੈ
  9. ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ, ਮਾਛੀਵਾੜਾ (ਲੁਧਿਆਣਾ)- 84370-08026
  10. ਗੁਰਦੁਆਰਾ ਸ਼੍ਰੀ ਬਾਰਠ ਸਾਹਿਬ, (ਪਠਾਨਕੋਟ)- 84370-08028
  11. ਗੁਰਦੁਆਰਾ ਗੁਰੂਸਰ ਜਾਮਨੀ ਸਾਹਿਬ, ਬਜੀਦਪੁਰ (ਫਿਰੋਜ਼ਪੁਰ)- 84370-08038
  12. ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ (ਗੁਰਦਾਸਪੁਰ)- 84370-08045
  13. ਗੁਰਦੁਆਰਾ ਬਾਬਾ ਬੀਰ ਸਿੰਘ ਜੀ, ਪਿੰਡ ਰੱਤੋਕੇ (ਤਰਨਤਾਰਨ)- 84370-08055
  14. ਗੁਰਦੁਆਰਾ ਪਾਤਸ਼ਾਹੀ ਪੰਜਵੀਂ, ਚੋਹਲਾ ਸਾਹਿਬ (ਤਰਨਤਾਰਨ)- 84370-08060
  15. ਗੁਰਦੁਆਰਾ ਭਾਈ ਤਾਰਾ ਸਿੰਘ ਜੀ ਸ਼ਹੀਦ, ਪਿੰਡ ਵਾਂ (ਤਰਨਤਾਰਨ)- 84370-08061
  16. ਗੁਰਦੁਆਰਾ ਭਾਈ ਲਾਲੂ ਜੀ ਅਤੇ ਗੁਰਦੁਆਰਾ ਬਾਉਲੀ ਸਾਹਿਬ, ਡੱਲਾ (ਕਪੂਰਥਲਾ)- 84370-08070
Exit mobile version