The Khalas Tv Blog Punjab ਐਸਜੀਪੀਸੀ ਦੇ ਵਫਦ ਨੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ
Punjab

ਐਸਜੀਪੀਸੀ ਦੇ ਵਫਦ ਨੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਬਿਉਰੋ ਰਿਪੋਰਟ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਇੱਕ ਵਫ਼ਦ ਨੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਹੈ। ਵਫਦ ਨੇ ਦਿੱਲੀ ‘ਚ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਕਿ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਵਾਲੇ ਸਿੱਖ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ ਸੂਚੀ ਮੁਤਾਬਕ ਵੀਜ਼ੇ ਜਾਰੀ ਕੀਤੇ ਜਾਣ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਨਾਨਕਸ਼ਾਹੀ ਕੈਲੰਡਰ ਮੁਤਾਬਕ ਸਿੱਖ ਜਥਾ ਭੇਜਿਆ ਜਾਵੇ। ਵਫਦ ਨੇ ਕਿਹਾ ਕਿ ਪਾਕਿਸਤਾਨ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਂਦੇ ਵੀਜ਼ੇ ਲਈ ਸਰਧਾਲੂਆਂ ਦੇ ਨਾਮ ਵੱਡੀ ਗਿਣਤੀ ‘ਚ ਹਟਾ ਦਿੰਦਾ ਹੈ। ਵਫਦ ਨੇ ਮੰਗ ਕੀਤੀ ਕਿ ਵੀਜ਼ਾ ਪ੍ਰਕਿਰਿਆ ਨੂੰ ਸੌਖਾ ਬਣਾਇਆ ਜਾਵੇ। ਸ਼੍ਰੋਮਣੀ ਕਮੇਟੀ ਦੇ ਵਫ਼ਦ ਵਿੱਚ ਮੁੱਖ ਸਕੱਤਰ ਅਤੇ ਮੈਂਬਰ ਸਰਦਾਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਸਰਦਾਰ ਪ੍ਰਤਾਪ ਸਿੰਘ ਅਤੇ ਮੀਤ ਸਕੱਤਰ ਸਰਦਾਰ ਜਸਵਿੰਦਰ ਸਿੰਘ ਜੱਸੀ ਸ਼ਾਮਲ ਸਨ।

ਇਹ ਵੀ ਪੜ੍ਹੋ – ਰਾਜਿੰਦਰ ਹਸਪਤਾਲ ਦੀ ਵੱਡੀ ਲਾਪਰਵਾਹੀ ਆਈ ਸਾਹਮਣੇ, ਡਾਕਟਰਾਂ ਗੁੱਸੇ ‘ਚ ਬਣਾਈ ਵੀਡੀਓ

 

Exit mobile version