ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਇਕ ਵਫਦ ਨੇ ਮੇਘਾਲਿਆ ਦੀ ਸਰਕਾਰ (Meghalaya Government) ਦੇ ਮੁੱਖ ਸਕੱਤਰ ਸ੍ਰੀ ਡੋਨਾਲਡ ਫਿਲੀਪਸ ਵਾਹਲੈਂਗ ਨੂੰ ਮਿਲਣ ਦੇ ਲਈ ਪੁੱਜਾ ਹੈ। ਵਫਦ ਵੱਲੋਂ ਸਿਲਾਂਗ ਦੀ ਪੰਜਾਬੀ ਕਲੋਨੀ ਵਿਚ 200 ਸਾਲਾ ਪੁਰਾਣੇ ਗੁਰਦੁਆਰੇ ਗੁਰੂ ਨਾਨਕ ਦਰਬਾਰ ਨੂੰ ਸਰਕਾਰ ਵੱਲੋਂ ਢਾਹੁਣ ਦੀ ਕਾਰਵਾਈ ਨੂੰ ਰੋਕਣ ਲਈ ਮੰਗ ਪੱਤਰ ਦਿੱਤਾ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹੀ ਗੁਰੂ ਨਾਨਕ ਦਰਬਾਰ ਦੇ ਪ੍ਰਧਾਨ ਗੁਰਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਣਕਾਰੀ ਦਿੱਤੀ ਸੀ ਕਿ ਮੇਘਾਲਿਆ ਸਰਕਾਰ ਦੀ ਉੱਚ ਪੱਧਰੀ ਕਮੇਟੀ ਵੱਲੋਂ ਸਿਲਾਂਗ ਦੇ ਬੜਾ ਬਜ਼ਾਰ ਦੀ ਪੰਜਾਬੀ ਕਲੋਨੀ ਵਿਚ ਗੁਰਦੁਆਰੇ ਦੇ ਨਾਲ-ਨਾਲ ਹੋਰ ਧਾਰਮਿਕ ਸਥਾਨਾਂ ਨੂੰ ਢਾਹੁਣ ਦੀ ਸਿਫਾਰਿਸ਼ ਕੀਤੀ ਹੈ।
ਇਸ ਤੋਂ ਬਾਅਦ ਸਿੱਖ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰੇ ਦੇ ਪ੍ਰਧਾਨ ਗੁਰਜੀਤ ਨੇ ਮੰਗ ਕੀਤੀ ਸੀ ਕਿ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖਤ ਸਾਹਿਬ ਇਸ ਨੂੰ ਰੋਕਣ ਲਈ ਯਤਨ ਕਰਨ। ਇਸ ਕਾਰਨ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਅਧਾਰਿਤ ਇੱਕ ਵਫ਼ਦ ਮੇਘਾਲਿਆ ਦੀ ਸਰਕਾਰ ਨਾਲ ਗੱਲਬਾਤ ਕਰਨ ਲਈ ਗਿਆ ਹੈ।
ਵਫਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ ਦੀ ਸਥਿਤੀ ਬਾਰੇ ਮੇਘਾਲਿਆ ਦੇ ਮੁੱਖ ਸਕੱਤਰ ਨੂੰ ਜਾਣੂ ਕਰਵਾਇਆ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਮੇਘਾਲਿਆ ਸਰਕਾਰ ਸਾਡੀ ਮੰਗ ਤੇ ਗੌਰ ਕਰੇਗੀ।
ਇਹ ਵੀ ਪੜ੍ਹੋ – ਪੰਜਾਬ ਦੇ ਪ੍ਰਸ਼ਾਸਨ ਵਿਚ ਹੋਇਆ ਵੱਡਾ ਫੇਰਬਦਲ