Punjab

SGPC ਦੀ ਫਿਲਮ ਤੇ ਰੋਕ ਲਗਾਉਣ ਦੀ ਮੰਗ, ਜੇ ਨਾ ਲੱਗੀ ਰੋਕ ਤਾਂ ਦਿੱਤੀ ਵੱਡੀ ਚਿਤਾਵਨੀ

ਬਿਉਰੋ ਰਿਪੋਰਟ – ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸਾਕਸੀ ਸਾਹਨੀ ਨੂੰ ਪੱਤਰ ਸੌਂਪ ਕੇ ਕੰਗਨਾ ਰਣੌਤ ਦੀ ਐਮਰਜੈਂਸੀ ਫ਼ਿਲਮ ’ਤੇ ਪੰਜਾਬ ਵਿਚ ਰੋਕ ਲਗਾਉਣ ਦੀ ਮੰਗ ਕੀਤੀ ਹੈ। ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਫਿਲਮ ਵਿਚ ਸੰਤ ਜਰਨੈਲ ਸਿੰਘ ਭਿੰਡਰਾਵਾਲੇ ਦਾ ਗਲਤ ਦਿਖਾਇਆ ਗਿਆ ਹੈ, ਇਸ ਕਰਕੇ ਅਸੀਂ ਫਿਲਮ ‘ਤੇ ਪੰਜਾਬ ਵਿਚ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਫਿਲਮ ਰੀਲੀਜ਼ ਹੁੰਦੀ ਹੈ ਤਾਂ ਇਸ ਦੇ ਵਿਰੋਧ ਵਿਚ ਧਰਨੇ ਦਿੱਤੇ ਜਾਣਗੇ ਅਤੇ ਮਾਲਾ ‘ਚ ਜਾ ਕੇ ਫਿਲਮ ਨੂੰ ਬੰਦ ਕਰਵਾਇਆ ਜਾਵੇਗਾ ਅਤੇ ਸਾਰੇ ਜ਼ਿਲ੍ਹਾ ਹੈਡਕਵਾਟਰਾਂ ‘ਤੇ ਵੀ ਧਰਨੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਭਾਂਵੇ ਅੰਮ੍ਰਿਤਸਰ ਹੋਵੇੇ ਜਾਂ ਲੁਧਿਆਣਾ ਜਾਂ ਹੋਰ ਕੋਈ ਥਾਂ ਹੋਵੇ ਉੱਥੇ ਜਾ ਕੇ ਫਿਲਮ ਨੂੰ ਬੰਦ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਾਏ ਮਤੇ ਪਹਿਲਾਂ ਵੀ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਭੇਜੇ ਗਏ ਹਨ ਅਤੇ ਸਾਨੂੰ ਆਸ ਹੈ ਕਿ ਪੰਜਾਬ ਸਰਕਾਰ ਇਸ ਨੂੰ ਪੰਜਾਬ ਵਿਚ ਨਹੀਂ ਚੱਲਣ ਦੇਵੇਗੀ। ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਬਾਬਤ ਪਹਿਲਾਂ ਹੀ ਮੁੱਖ ਮੰਤਰੀ ਪੰਜਾਬ ਨੂੰ ਚਿੱਠੀ ਲਿਖ ਕੇ ਰੋਕ ਲਗਾਉਣ ਦੀ ਮੰਗ ਕੀਤੀ ਜਾ ਚੁੱਕੀ ਹੈ ਅਤੇ ਡੀਸੀ ਸਾਕਸੀ ਸਾਹਨੀ ਨੇ ਵੀ ਭਰੋਸਾ ਦਿੱਤਾ ਹੈ ਉਨ੍ਹਾਂ ਦੀ ਮੰਗ ਨੂੰ ਤੁਰੰਤ ਗ੍ਰਹਿ ਮੰਤਰੀ ਕੋਲ ਭੇਜ ਦਿੱਤਾ ਜਾਵੇਗਾ। ਪ੍ਰਤਾਪ ਸਿੰਘ ਨੇ ਕਿਹਾ ਕਿ ਸਰਕਾਰਾਂ ਸਿੱਖ ਭਾਵਨਾਵਾਂ ਦੀਆਂ ਕਦਰ ਨਹੀਂ ਕਰ ਰਹੀਆਂ ਤੇ ਜੇਕਰ ਕੁਝ ਵੀ ਵਾਪਰਿਆਂ ਤਾਂ ਉਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਅਜੇ ਤੱਕ ਮੁੱਖ ਮੰਤਰੀ ਨੇ ਲਿਖੀ ਚਿੱਠੀ ਦਾ ਜਵਾਬ ਨਹੀਂ ਦਿੱਤਾ ਹੈ। ਦੱਸ ਦੇਈਏ ਕਿ ਕੰਗਣਾ ਰਣੌਤ ਦੀ ਫਿਲਮ ਪੂਰੇ ਦੇਸ਼ ‘ਚ ਕੱਲ੍ਹ ਰੀਲੀਜ ਹੋ ਰਹੀ ਹੈ।

ਇਹ ਵੀ ਪੜ੍ਹੋ – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਮੁਅੱਤਲ