ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਲਈ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਇਸ ਦੇ ਨਾਲ ਹੀ ਆਮ ਸੰਗਤਾਂ ਨੂੰ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਦੀ ਜਾਣਕਾਰੀ ਦੇਣ ਹਿੱਤ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਵੀ ਕਰਵਾਇਆ ਜਾਂਦਾ ਹੈ, ਜਿਸ ਦੀਆਂ ਪ੍ਰੀਖਿਆਵਾਂ 4 ਫ਼ਰਵਰੀ ਤੋਂ 6 ਫ਼ਰਵਰੀ 2025 ਦੌਰਾਨ ਹੋ ਰਹੀਆਂ ਹਨ। ਇਹ ਜਾਣਕਾਰੀ ਐਸਜੀਪੀਸੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੀਖਿਆ 4 ਫ਼ਰਵਰੀ 2025 ਨੂੰ ਹੋਵੇਗੀ ਅਤੇ ਧਾਰਮਿਕ ਪ੍ਰੀਖਿਆ ਦੇ ਦਰਜਾ ਤੀਜਾ ਅਤੇ ਚੌਥਾ ਦਾ ਪੇਪਰ 5 ਅਤੇ 6 ਫ਼ਰਵਰੀ 2025 ਨੂੰ ਲਿਆ ਜਾਵੇਗਾ। ਇਸ ਬਾਬਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।
ਇਹ ਵੀ ਪੜ੍ਹੋ – ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ ‘ਚ ਹੋਈ ਮੌਤ