Punjab Religion

SGPC ਦਾ ਜਨਰਲ ਇਜਲਾਸ ਅੱਜ, ਨਵੇਂ ਪ੍ਰਧਾਨ ਲਈ ਹੋਵੇਗੀ ਚੋਣ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਣਗੀਆਂ। ਸ਼੍ਰੋਮਣੀ ਅਕਾਲੀ ਦਲ ਵੱਲੋਂ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਫਿਰੋਂ ਸਮਰਥਨ ਦਿੱਤਾ ਜਾਵੇਗਾ, ਜੋ ਪਿਛਲੀ ਵਾਰ ਵੀ ਇਸ ਅਹੁਦੇ ‘ਤੇ ਚੁਣੇ ਗਏ ਸਨ। ਵਿਰੋਧੀ ਧਿਰ ਵੱਲੋਂ ਉਮੀਦਵਾਰ ਦਾ ਅਜੇ ਐਲਾਨ ਨਹੀਂ ਹੋਇਆ, ਪਰ ਰਿਪੋਰਟਾਂ ਅਨੁਸਾਰ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਅੱਜ ਜਾਂ ਸਵੇਰੇ ਬੀਬੀ ਜਗੀਰ ਕੌਰ ਦੇ ਨਾਮ ਦੀ ਘੋਸ਼ਣਾ ਹੋ ਸਕਦੀ ਹੈ।

ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਰੇ ਮੈਂਬਰਾਂ ਦੀ ਮੀਟਿੰਗ ਬੁਲਾਈ ਗਈ ਹੈ ਜਿਸ ’ਚ ਪ੍ਰਧਾਨ, ਜਨਰਲ ਸਕੱਤਰ ਤੇ ਹੋਰ ਅਹੁਦਿਆਂ ਦੀ ਚੋਣ ਕੀਤੀ ਜਾਵੇਗੀ। ਪਿਛਲੇ ਸਾਲ ਕੁਲ 146 ਮੈਂਬਰ ਸਨ ਅਤੇ ਇਨ੍ਹਾਂ ਵਿਚੋਂ ਕੱੁਝ ਮੈਂਬਰ ਅਕਾਲ ਚਲਾਣਾ ਕਰ ਗਏ ਹਨ। ਸੋ ਇਸ ਵਾਰ ਇਹ ਵੇਖਣਾ ਹੋਵੇਗਾ ਕਿ ਕਿੰਨੇ ਮੈਂਬਰਾਂ ਵਲੋਂ ਵੋਟਿੰਗ ਕੀਤੀ ਜਾਂਦੀ ਹੈ। ਅਕਾਲੀ ਦਲ ਬਾਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਂ ਸਹਿਮਤੀ ਪ੍ਰਗਟਾਈ ਹੈ। ਚੋਣ ਪ੍ਰਕਿਰਿਆ ਸਵੇਰੇ 10 ਵਜੇ ਸ਼ੁਰੂ ਹੋਵੇਗੀ ਅਤੇ ਦੁਪਹਿਰ ਤਕ ਨਤੀਜੇ ਸਾਹਮਣੇ ਆਉਣ ਦੀ ਉਮੀਦ ਹੈ।