The Khalas Tv Blog Punjab SGPC ਵੱਲੋਂ ਜ਼ਖ਼ਮੀਆਂ ਨੂੰ ਦਿੱਤੇ ਗਏ 5-5 ਲੱਖ ਦੇ ਚੈੱਕ
Punjab Religion

SGPC ਵੱਲੋਂ ਜ਼ਖ਼ਮੀਆਂ ਨੂੰ ਦਿੱਤੇ ਗਏ 5-5 ਲੱਖ ਦੇ ਚੈੱਕ

ਪਰਵਿੰਦਰ ਸਿੰਘ ਝੋਟਾ ਦੇ ਨਾਲ ਜ਼ਖ਼ਮੀ ਹੋਏ ਨੌਜਵਾਨਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੇ ਐਲਾਨ ਨੂੰ ਅਮਲੀ ਰੂਪ ਵਿੱਚ ਪੂਰਾ ਕਰਦਿਆਂ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਚਾਰ ਨੌਜਵਾਨਾਂ ਨੂੰ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਸੌਂਪੇ ਗਏ । ਇਹ ਚੈੱਕ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਤੇ ਮੀਤ ਸਕੱਤਰ ਅਜ਼ਾਦ ਦੀਪ ਸਿੰਘ ਨੇ ਜ਼ਖ਼ਮੀ ਨੌਜਵਾਨਾਂ ਨੂੰ ਮਿਲ ਕੇ ਸੌਂਪੇ। ਇਸ ਮੌਕੇ ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਿਤਾ ਬਾਪੂ ਭੀਮ ਸਿੰਘ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣ ਸਮੇਂ ਵਾਪਰੀ ਘਟਨਾ ਦੌਰਾਨ ਭਾਈ ਪਰਵਿੰਦਰ ਸਿੰਘ ਝੋਟਾ ਸ਼ਹਾਦਤ ਪ੍ਰਾਪਤ ਕਰ ਗਏ ਸਨ, ਜਦਕਿ ਉਨ੍ਹਾਂ ਦੇ ਚਾਰ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸਨ। ਇਸ ਦੁਖਦਾਈ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਸੀ ਅਤੇ ਜ਼ਖ਼ਮੀ ਨੌਜਵਾਨਾਂ ਦੇ ਇਲਾਜ ਅਤੇ ਸਹਾਇਤਾ ਲਈ ਮਾਲੀ ਮਦਦ ਦੇਣ ਦਾ ਐਲਾਨ ਕੀਤਾ ਸੀ। ਇਸ ਤਹਿਤ ਅੱਜ ਜ਼ਖ਼ਮੀਆਂ ਨੂੰ 5-5 ਲੱਖ ਰੁਪਏ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ ਗਏ।

 

Exit mobile version