Punjab

ਬੰ ਦੀ ਸਿੰਘਾਂ ਦੀ ਰਿਹਾਈ ਲਈ ਐਸਜੀਪੀਸੀ ਦੀ ਪਲੇਠੀ ਮੀਟਿੰਗ ਅੱਜ

ਦ ਖ਼ਾਲਸ ਬਿਊਰੋ : ਲੰਮੇ ਸਮੇਂ ਤੋਂ ਭਾਰਤ ਦੀਆਂ ਜੇ ਲ੍ਹਾਂ ਵਿੱਚ ਬੰਦ ਬੰ ਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਵਲੋਂ ਗਠਿਤ ਕੀਤੀ 11 ਮੈਂਬਰੀ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਦੀਆਂ ਸਮੂਹ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਵਿੱਚ ਸ਼ਾਮਲ ਕਰਨ ਦੇ ਅਧਿਕਾਰ ਦਿੱਤੇ ਗਏ। ਇਸੇ ਤਹਿਤ ਇਸ ਕਮੇਟੀ ਦਾ ਗਠਨ ਕੀਤਾ ਗਿਆ ਹੈ। ਬੰ ਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ  ਇਸ ਕਮੇਟੀ ਦੀ ਪਹਿਲੀ ਮੀਟਿੰਗ ਹੋਵੇਗੀ।      

ਕੁਝ ਦਿਨ ਪਹਿਲਾਂ ਪਿਛਲੇ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇ ਲ੍ਹਾਂ ਵਿਚ ਨਜ਼ਰਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ ਸੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਹੋਈਆਂ ਸਨ। ਅਰਦਾਸ ਸਮਾਗਮ ਸਮੇਂ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਸੀ ਕਿ ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਅਨੇਕਾਂ ਸਿੰਘਾਂ ਨੂੰ ਉਮਰ ਕੈ ਦ ਤੋਂ ਵੱਧ ਸਮਾਂ ਜੇ ਲ੍ਹਾਂ ਵਿਚ ਬਿਤਾਉਣ ਦੇ ਬਾਵਜੂਦ ਵੀ ਰਿਹਾਅ ਨਾ ਕਰਨਾ ਸਰਕਾਰਾਂ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ।