Punjab

ਜੋਧਪੁਰ ਜੇਲ੍ਹ ਤੋਂ ਸਿੰਘਾਂ ਨੂੰ ਰਿਹਾਅ ਕਰਵਾਉਣ ਵਾਲੇ ਵਕੀਲਾਂ ਦਾ SGPC ਵੱਲੋਂ ਸਨਮਾਨ

ਬਿਉਰੋ ਰਿਪੋਰਟ : 1984 ਨਸਲਕੁਸ਼ੀ ਅਤੇ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਹਮਲੇ ਦੌਰਾਨ ਗ੍ਰਿਫਤਾਰ ਕੀਤੇ ਗਏ ਸਿੰਘਾਂ ਨੂੰ ਜੋਧਪੁਰ ਜੇਲ੍ਹ ਵਿੱਚ ਨਜ਼ਰ ਬੰਦ ਕਰਕੇ ਰੱਖਿਆ ਗਿਆ ਸੀ । ਇੰਨਾਂ ਬੰਦੀ ਸਿੰਘਾਂ ਦੇ ਕੇਸਾਂ ਦੀ ਬਿਨਾਂ ਕਿਸੇ ਪੈਸੇ ਦੇ ਲਾਲਚ ਨਾਲ ਪੈਰਵਾਈ ਕਰਨ ਵਾਲੇ ਵਕੀਲਾਂ ਅਤੇ ਸਿੱਖ ਸ਼ਖਸੀਅਤਾਂ ਦਾ SGPC ਵੱਲੋਂ ਸਨਮਾਨ ਕੀਤਾ ਗਿਆ । ਜਿੰਨਾਂ ਵਕੀਲਾਂ ਦਾ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ ਉਸ ਵਿੱਚ ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ,ਲਖਬੀਰ ਸਿੰਘ,ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸਤਬੀਰ ਸਿੰਘ ਧਾਮੀ,ਦਲਜੀਤ ਸਿੰਘ,ਜਗਦੇਵ ਕਲਾਂ ਸ਼ਾਮਲ ਸਨ ।

ਇਸ ਤੋਂ ਇਲਾਵਾ ਮੌਜੂਦਾ ਸਮੇਂ ਜੇਲ੍ਹਾਂ ਵਿੱਚ ਨਜ਼ਰ ਬੰਦ ਬੇਕਸੂਰ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਪੈਰਵਾਈ ਕਰ ਰਹੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੂੰ ਵੀ ਸਨਮਾਨਿਤ ਕੀਤਾ ਗਿਆ ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੱਖ ਕੌਮ ਨੂੰ ਸਰਕਾਰਾਂ ਵੱਲੋਂ ਸਮੇਂ-ਸਮੇਂ ਨਿਸ਼ਾਨੇ ‘ਤੇ ਲਿਆ ਜਾਂਦਾ ਰਿਹਾ ਹੈ ਅਤੇ ਸਿੱਖਾਂ ਨਾਲ ਹੋਏ ਧੱਕੇਸ਼ਾਹੀ ਦੀ ਪੀੜ ਸਿੱਖ ਕਦੇ ਵੀ ਨਹੀਂ ਭੁੱਲ ਸਕਦੇ ਹਨ । 1984 ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ‘ਤੇ ਸਰਕਾਰੀ ਹਮਲਾ ਦੁਨੀਆ ਦੇ ਇਤਿਹਾਸ ਵਿੱਚ ਕਾਲਾ ਧੱਬਾ ਹੈ । ਸਿੱਖਾਂ ਦੀ ਸ਼ਹਾਦਤਾਂ ਹੋਇਆ,ਵੱਡੀ ਗਿਣਤੀ ਵਿੱਚ ਸਿੱਖ ਜੇਲ੍ਹ ਗਏ । ਇਸ ਸਮੇਂ ਜੋਧਪੁਰ ਜੇਲ੍ਹ ਵਿੱਚ 379 ਸਿੱਖਾਂ ਨੂੰ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਬਿਤਾਉਣ ਪਿਆ । ਉਨ੍ਹਾਂ ਕਿਹਾ ਇਨ੍ਹਾਂ ਸਿੱਖ ਬੰਦੀਆਂ ਦੀ ਪੈਰਵਾਈ ਦੌਰਾਨ ਜਿੰਨਾਂ ਵਕੀਲਾਂ ਨੇ ਅਹਿਮ ਯੋਗਤਾਨ ਨਿਭਾਇਆ ਉਨ੍ਹਾਂ ਦਾ ਸਿੱਖ ਪੰਥ ਵਿੱਚ ਹਮੇਸ਼ਾ ਸਤਿਕਾਰ ਹੈ । ਉਨ੍ਹਾਂ ਦੱਸਿਆ ਕਿ ਸਾਰੇ ਵਕੀਲਾਂ ਨੇ ਆਪਣਾ ਕੌਮੀ ਫਰਜ਼ ਸਮਝ ਦੇ ਹੋਏ ਬਿਨਾਂ ਕਿਸੇ ਲਾਲਚ ਦੇ ਕੇਸ ਲੜੇ ਅਤੇ ਸਿੰਘਾਂ ਨੂੰ ਅਜ਼ਾਦ ਕਰਵਾਇਆ ।

SGPC ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਜੋਧਪੁਰ ਜੇਲ੍ਹ ਵਿੱਚ ਬਿਤਾਏ ਸਮੇਂ ਨੂੰ ਯਾਦ ਕਰਦਿਆਂ ਸਰਕਾਰਾਂ ਦੇ ਜਬਰ ਦੀ ਨਿਖੇਦੀ ਕੀਤੀ । ਉਨ੍ਹਾਂ ਨੇ ਦੱਸਿਆ ਅੱਜ ਜਿਹੜੇ ਵੀ ਵਕੀਲਾਂ ਨੂੰ ਸਨਮਾਨਿਤ ਕੀਤਾ ਗਿਆ ਹੈ ਉਨ੍ਹਾਂ ਨੇ ਬੰਦੀ ਸਿੰਘਾਂ ਨੂੰ ਬਾਹਰ ਕੱਢਣ ਦੇ ਲਈ ਅਹਿਮ ਯੋਗਦਾਨ ਕੀਤਾ ।

ਸੀਨੀਅਰ ਵਕੀਲ ਪੂਰਨ ਸਿੰਘ ਹੁੰਦਲ ਨੇ ਜੋਧਪੁਰ ਵਿੱਚ ਬੰਦੀ ਸਿੰਘਾਂ ਦੇ ਕੇਸਾਂ ਦੀ ਪੈਰਵਾਈ ਦਾ ਜ਼ਿਕਰ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਲਈ ਇਹ ਵੱਡੀ ਚੁਣੌਤੀ ਸੀ । ਉਨ੍ਹਾਂ ਨੇ ਕਿਹਾ ਜੋਧਪੁਰ ਵਿੱਚ ਲੜੇ ਗਏ ਕੇਸਾਂ ਨੂੰ ਕਿਤਾਬ ਰੂਪ ਵਿੱਚ ਸੰਭਾਲਿਆ ਜਾਣਾ ਚਾਹੀਦਾ ਹੈ ਜਿਸ ‘ਤੇ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਹਿਮਤੀ ਜਤਾਈ ਹੈ ।