Manoranjan Punjab Religion

ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਸੁਣੋ ਗੁਰਬਾਣੀ ਦਾ ਸਿੱਧਾ ਕੀਰਤਨ ਪ੍ਰਸਾਰਣ, SGPC ਵੱਲੋਂ ਯੂਟਿਊਬ ਚੈਨਲ ਲਾਂਚ

SGPC Launches YouTube Channel for Live Gurbani Broadcast from Gurdwara Shaheed Ganj Baba Deep Singh Ji

ਅੰਮ੍ਰਿਤਸਰ: ਹੁਣ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਸਰਵਣ ਕੀਤਾ ਜਾ ਸਕਦਾ ਹੈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਪਣਾ ਅਧਿਕਾਰਤ ਯੂਟਿਊਬ ਚੈਨਲ ਲਾਂਚ ਕਰ ਦਿੱਤਾ ਗਿਆ ਹੈ, ਜਿਸ ਦਾ ਰਸਮੀ ਤੌਰ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਪ੍ਰਮੁੱਖ ਸਖਸ਼ੀਅਤਾਂ ਦੀ ਮੌਜੂਦਗੀ ਵਿੱਚ ਉਦਘਾਟਨ ਕੀਤਾ ਗਿਆ।

ਇਸ ਮੌਕੇ ਐਡਵੋਕਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸੰਗਤ ਦੀ ਵੱਡੀ ਮੰਗ ਨੂੰ ਵੇਖਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ’ਤੇ ਗੁਰਦਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਵੀ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਸ਼ੁਰੂ ਕਰਨ ਦੀ ਪਹਿਲਕਦਮੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਇੱਕ ਵੱਖਰਾ ਯੂਟਿਊਬ ਚੈਨਲ “ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਆਫੀਸ਼ੀਅਲ” ਸਥਾਪਤ ਕੀਤਾ ਗਿਆ ਹੈ। ਇਸ ਚੈਨਲ ’ਤੇ ਅੰਮ੍ਰਿਤ ਵੇਲੇ ਤੋਂ ਲੈ ਕੇ ਰਾਤ ਤੱਕ ਸੰਗਤਾਂ ਗੁਰਬਾਣੀ ਕੀਰਤਨ ਸੁਣ ਸਕਣਗੀਆਂ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਹੋਰ ਗੁਰਦੁਆਰਾ ਸਾਹਿਬਾਨ ਤੋਂ ਵੀ ਜਲਦੀ ਹੀ ਗੁਰਬਾਣੀ ਕੀਰਤਨ ਸੰਗਤ ਤੀਕ ਪਹੁੰਚਾਉਣ ਦੇ ਕਾਰਜ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।

Channel Link  – Click Here