India Punjab Religion

ਆਨਲਾਈਨ ਸੈਂਚੀਆਂ ਅਤੇ ਗੁਟਕਾ ਸਾਹਿਬ ਵੇਚਣ ਵਾਲੀ ਕੰਪਨੀ ਦਾ ਵਿਰੋਧ ਕਰਨ ਸਿੱਖ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਮਾਜ਼ੋਨ ਵੈੱਬਸਾਈਟ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਸੈਂਚੀਆਂ ਅਤੇ ਗੁਟਕਾ ਸਾਹਿਬ ਵੇਚਣ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਨੇ ਐਮਾਜ਼ੋਨ ਦੀ ਇਸ ਕਾਰਵਾਈ ਨੂੰ ਸਿੱਖ ਸਿਧਾਂਤਾਂ ਦੇ ਵਿਰੁੱਧ ਕਰਾਰ ਦਿੱਤਾ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਮਾਜ਼ੋਨ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ।

ਧਾਮੀ ਨੇ ਕਿਹਾ ਕਿ ਜੇਕਰ ਐਮਾਜ਼ੋਨ ਨੇ ਤੁਰੰਤ ਵੈੱਬਸਾਈਟ ਤੋਂ ਗੁਰਬਾਣੀ ਦੇ ਗੁਟਕਾ ਸਾਹਿਬਾਨ ਨੂੰ ਹਟਾ ਕੇ ਸਪੱਸ਼ਟੀਕਰਨ ਨਾ ਭੇਜਿਆ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਐਮਾਜ਼ੋਨ ਕੰਪਨੀ ਖਿਲਾਫ਼ ਕਾਨੂੰਨ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਗੁਰਬਾਣੀ ਦੇ ਗੁਟਕਾ ਸਾਹਿਬਾਨ ਦੀ ਆਨਲਾਈਨ ਵਿਕਰੀ ਕਰਨਾ ਠੀਕ ਨਹੀਂ ਹੈ।

ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਦੇ ਮਨਾਂ ਅੰਦਰ ਗੁਰਬਾਣੀ ਪ੍ਰਤੀ ਅਥਾਹ ਸ਼ਰਧਾ ਅਤੇ ਸਤਿਕਾਰ ਹੈ ਅਤੇ ਐਮਾਜ਼ੋਨ ਵੱਲੋਂ ਆਨਲਾਈਨ ਗੁਟਕਾ ਸਾਹਿਬਾਨ ਦੀ ਵਿਕਰੀ ਨਾਲ ਸਿੱਖਾਂ ਦੇ ਅੰਦਰ ਭਾਰੀ ਰੋਸ ਹੈ।

ਉਨ੍ਹਾਂ ਨੇ ਐਮਾਜ਼ੋਨ ਨੂੰ ਆਪਣੀ ਵੈੱਬਸਾਈਟ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਸੈਂਚੀਆਂ ਅਤੇ ਗੁਟਕਾ ਸਾਹਿਬ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ। ਧਾਮੀ ਨੇ ਸਿੱਖ ਸੰਗਤ ਨੂੰ ਸੁਚੇਤ ਕਰਦਿਆਂ ਅਪੀਲ ਕੀਤੀ ਹੈ ਕਿ ਅਜਿਹੀਆਂ ਉਹ ਸਿੱਖ ਵਿਰੋਧੀ ਚਾਲਾਂ ਤੋਂ ਸਾਵਧਾਨ ਰਹਿਣ। 

Comments are closed.