The Khalas Tv Blog India ਧਾਮੀ ਗੁਰਸਿੱਖ ਲੜਕੇ ਦੇ ਮਸਲੇ ‘ਤੇ ਤਪੇ
India Punjab

ਧਾਮੀ ਗੁਰਸਿੱਖ ਲੜਕੇ ਦੇ ਮਸਲੇ ‘ਤੇ ਤਪੇ

‘ਦ ਖ਼ਾਲਸ ਬਿਊਰੋ : ਦਿੱਲੀ ਵਿਖੇ ਮੈਟਰੋ ਸਟੇਸ਼ਨ ‘ਤੇ ਇਕ ਅੰਮ੍ਰਿਤਧਾਰੀ ਗੁਰਸਿੱਖ ਨੌਜਵਾਨ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘ ਟਨਾ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਸਖ਼ਤ ਸ਼ਬਦਾਂ ‘ਚ ਨਿੰ ਦਾ ਕੀਤੀ ਗਈ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ ਅਤੇ ਅਜਿਹਾ ਕਰਨ ਵਾਲੇ ਕਰਮਚਾਰੀ ਤੇ ਸ ਖਤ ਕਾਰ ਵਾਈ ਹੋਣੀ ਚਾਹੀਦੀ ਹੈ।  ਐਡਵੋਕੇਟ ਧਾਮੀ ਨੇ ਕਿਹਾ ਕਿ ਅੰਮ੍ਰਿਤਧਾਰੀ ਸਿੱਖ ਨੌਜਵਾਨ ਨੂੰ ਕਿਰ ਪਾਨ ਨਾਲ ਦਿੱਲੀ ਦੇ ਮੈਟਰੋ ਸਟੇਸ਼ਨ ਵਿੱਚ ਦਾਖਲ ਹੋਣ ਤੋਂ ਰੋਕਣ ਦੀ ਘਟ ਨਾ ਦੇਸ਼ ਦੇ ਸੰਵਿਧਾਨ ਦੀ ਉਲੰ ਘਣਾ ਹੈ।  ਉਨ੍ਹਾਂ ਨੇ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਦੇ ਵਾਰ-ਵਾਰ ਮਾ ਮਲੇ ਸਾਹਮਣੇ ਆ ਰਹੇ ਹਨ ਅਤੇ ਦੁੱਖ ਦੀ ਗਲ ਹੈ ਕਿ ਸਰਕਾਰਾਂ ਅਜਿਹਾ ਕਰਨ ਵਾਲਿਆਂ ਤੇ ਕੋਈ ਕਾਰਵਾਈ ਨਹੀਂ ਕਰ ਰਹੀਆਂ। ਉਨ੍ਹਾਂ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਅੰਦਰ ਦੇਸ਼ ਦੇ ਹਰ ਨਾਗਰਿਕ ਨੂੰ ਆਪਣੀਆਂ ਧਾਰਮਿਕ ਮਾਨਤਾਵਾਂ ਤੇ ਪਹਿਰਾ ਦੇਣ ਦੀ ਖੁੱਲ ਹੈ ਪਰ ਇਸ ਦੇ ਬਾਵਜੂਦ ਵੀ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਤੇ ਸਵਾਲ ਉਠਾਏ ਜਾ ਰਹੇ ਹਨ। 


ਧਾਮੀ ਨੇ ਇਹ ਵੀ ਕਿਹਾ ਹੈ ਕਿ ਦਿੱਲੀ ਵਿਖੇ ਵੱਡੀ ਗਿਣਤੀ ਵਿਚ ਸਿੱਖ ਵਸਦੇ ਹਨ ਅਤੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਬਾਰੇ ਰਾਜਧਾਨੀ ਦੇ ਕਿਸੇ ਵੀ ਬਸ਼ਿੰਦੇ ਨੂੰ ਭੁਲੇਖਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਜਾਣਬੁਝ ਕੇ ਕੀਤੀ ਗਈ ਹੈ, ਜਿਸ ਦੇ ਦੋ ਸ਼ੀ ਪੁ ਲਿਸ ਮੁਲਾ ਜ਼ਮ ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਸਰਕਾਰ ਨੂੰ ਪੱਤਰ ਲਿਖਿਆ ਜਾਵੇਗਾ ਤਾਂ ਜੋ ਅਗੇ ਤੋਂ ਕੋਈ ਵੀ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਤੇ ਸਵਾਲ ਨਾ ਚੁੱਕ ਸਕੇ।

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸਿੱਖ ਧਰਮ ਦੇ ਪ੍ਰਤੀਕ ਕਿਰ ਪਾਨ ਨੂੰ ਲੈ ਕੇ ਵਿਵਾ ਦ ਖੜ੍ਹਾ ਹੋਇਆ ਹੈ। ਕੁਝ ਸਮਾਂ ਪਹਿਲਾਂ ਹਵਾਬਾਜ਼ੀ ਮੰਤਰਾਲੇ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਵਿਚ ਭਾਰਤੀ ਹਵਾਈ ਅੱਡਿਆਂ ‘ਤੇ ਕੰਮ ਕਰਨ ਵਾਲੇ ਸਿੱਖਾਂ ਨੂੰ ਕਿਰ ਪਾਨ ਪਹਿਨਣ ਦੀ ਮਨਾਹੀ ਕੀਤੀ ਗਈ ਸੀ ਪਰ ਸ਼੍ਰੋਮਣੀ ਕਮੇਟੀ ਦੇ ਦਖਲ ਤੋਂ ਬਾਅਦ ਹਵਾਬਾਜ਼ੀ ਮੰਤਰਾਲੇ ਨੇ ਆਪਣਾ ਫ਼ਰਮਾਨ ਵਾਪਸ ਲੈ ਲਿਆ ਸੀ।

Exit mobile version