The Khalas Tv Blog Punjab ਪੰਜਾਬ ‘ਚ ‘ਆਪ’ ਦੇ ਰਾਹ ‘ਤੇ SGPC , ਬਜਟ ਲਈ ਜਨਤਾ ਤੋਂ ਮੰਗੇ ਸੁਝਾਅ, ਈ-ਮੇਲ ਕੀਤੀ ਜਾਰੀ
Punjab

ਪੰਜਾਬ ‘ਚ ‘ਆਪ’ ਦੇ ਰਾਹ ‘ਤੇ SGPC , ਬਜਟ ਲਈ ਜਨਤਾ ਤੋਂ ਮੰਗੇ ਸੁਝਾਅ, ਈ-ਮੇਲ ਕੀਤੀ ਜਾਰੀ

SGPC on the way of 'AAP' in Punjab suggestions from public for budget e-mail issued

ਪੰਜਾਬ 'ਚ 'ਆਪ' ਦੇ ਰਾਹ 'ਤੇ SGPC , ਬਜਟ ਲਈ ਜਨਤਾ ਤੋਂ ਮੰਗੇ ਸੁਝਾਅ, ਈ-ਮੇਲ ਕੀਤੀ ਜਾਰੀ

ਅੰਮ੍ਰਿਤਸਰ : ਪੰਜਾਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਆਮ ਆਦਮੀ ਪਾਰਟੀ (ਆਪ) ਦੇ ਰਾਹ ’ਤੇ ਚੱਲਣਾ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਸ਼੍ਰੋਮਣੀ ਕਮੇਟੀ ਨੇ ਲੋਕਾਂ ਦੇ ਸੁਝਾਵਾਂ ਨਾਲ ਸਾਲਾਨਾ ਬਜਟ ਤਿਆਰ ਕਰਨ ਦਾ ਮਨ ਬਣਾ ਲਿਆ ਹੈ। ਇਸ ਦੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਈ-ਮੇਲ sgpcbudgetsuggestions@gmail.com ਜਾਰੀ ਕੀਤੀ ਗਈ ਹੈ, ਜਿਸ ‘ਤੇ ਲੋਕ ਆਪਣੇ ਸੁਝਾਅ ਭੇਜ ਸਕਦੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਬਜਟ ਤਿਆਰ ਕਰਨ ਤੋਂ ਪਹਿਲਾਂ ਲੋਕਾਂ ਤੋਂ ਸੁਝਾਅ ਮੰਗੇ ਸਨ। ਉਨ੍ਹਾਂ ਕਿਹਾ ਕਿ ਬਜਟ ਜਨਤਾ ਦਾ ਹੈ, ਇਸ ਲਈ ਇਸ ਦਾ ਫੈਸਲਾ ਉਨ੍ਹਾਂ ਨੂੰ ਹੀ ਕਰਨਾ ਚਾਹੀਦਾ ਹੈ। ਹੁਣ ਐਸਜੀਪੀਸੀ ਵੀ ਇਸ ਰਾਹ ’ਤੇ ਤੁਰ ਪਈ ਹੈ। ਸ਼੍ਰੋਮਣੀ ਕਮੇਟੀ ਨੇ ਵੀ ਇਸ ਸਾਲ ਦਾ ਬਜਟ ਜਨਤਾ ਦੇ ਸੁਝਾਵਾਂ ‘ਤੇ ਤਿਆਰ ਕਰਨ ਦਾ ਮਨ ਬਣਾ ਲਿਆ ਹੈ।

ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਸਿੱਖ ਮਰਿਆਦਾ ਵਿਚ ਹਰ ਕੋਈ ਆਪਣੀ ਕਮਾਈ ਦਾ ਦਸਵੰਧ ਕੱਢਦਾ ਹੈ। ਜਿਸ ਨੂੰ ਗੁਰੂ ਦੀ ਗੋਲਕ ਕਿਹਾ ਜਾਂਦਾ ਹੈ। ਗੁਰੂ ਦੀ ਗੋਲਕ ਦੀ ਹਰ ਪਾਈ ਦਾ ਹਿਸਾਬ ਰੱਖਣਾ ਜ਼ਰੂਰੀ ਹੈ। ਸ਼੍ਰੋਮਣੀ ਕਮੇਟੀ ਦਾ ਇੱਕ ਪੈਨਲ ਬਜਟ ਤਿਆਰ ਕਰਦਾ ਹੈ ਤਾਂ ਜੋ ਗੋਲਕ ਵਿੱਚ ਆਉਣ ਵਾਲੇ ਪੈਸੇ ਦੀ ਸਹੀ ਵਰਤੋਂ ਕੀਤੀ ਜਾ ਸਕੇ। ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਕਹਿਣਾ ਹੈ ਕਿ ਇਹ ਪੈਸਾ ਸੰਗਤ ਦਾ ਹੈ। ਇਸ ਲਈ ਲੋੜ ਹੈ ਕਿ ਸੰਗਤ ਆਪ ਹੀ ਤੈਅ ਕਰੇ ਕਿ ਇਸ ਪੈਸੇ ਦੀ ਵਰਤੋਂ ਕਿਵੇਂ ਕੀਤੀ ਜਾ ਸਕਦੀ ਹੈ।

ਈਮੇਲ ਪਤਾ ਜਾਰੀ ਕੀਤਾ ਗਿਆ

ਐਸਜੀਪੀਸੀ ਨੇ ਇਸ ਲਈ ਇੱਕ ਈਮੇਲ ਪਤਾ sgpcbudgetsuggestions@gmail.com ਜਾਰੀ ਕੀਤਾ ਹੈ। ਜਿਸ ‘ਤੇ ਲੋਕ ਈ-ਮੇਲ ਰਾਹੀਂ ਆਪਣੀ ਰਾਏ ਭੇਜ ਸਕਦੇ ਹਨ। ਈ-ਮੇਲ ਐਡਰੈੱਸ ਜਾਰੀ ਕਰਨ ਦਾ ਮੁੱਖ ਮੰਤਵ ਇਹ ਹੈ ਕਿ ਦੇਸ਼-ਵਿਦੇਸ਼ ਵਿਚ ਬੈਠੀਆਂ ਸੰਗਤਾਂ ਵੀ ਯੋਗਦਾਨ ਪਾ ਸਕਣ।

ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਅਗਲੇ ਮਹੀਨੇ ਮਾਰਚ ਵਿਚ ਸੱਦਿਆ ਜਾਣਾ ਹੈ ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਕ ਸਬ-ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਮੈਂਬਰ ਰਾਜਿੰਦਰ ਸਿੰਘ ਮਹਿਤਾ, ਅਮਰਜੀਤ ਸਿੰਘ ਚਾਵਲਾ, ਗੁਰਬਖ਼ਸ਼ ਸਿੰਘ ਖਾਲਸਾ, ਸਰਵਨ ਸਿੰਘ ਕੁਲਾਰ ਤੇ ਕੁਲਵੰਤ ਸਿੰਘ ਮੰਨਣ ਸ਼ਾਮਲ ਹਨ। ਸ਼੍ਰੋ

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗਰੇਵਾਲ ਨੇ ਦੱਸਿਆ ਕਿ ਇਸ ਵਾਰ ਬਜਟ ਤਰਜੀਹਾਂ ਨਿਰਧਾਰਤ ਕਰਨ ਵਾਸਤੇ ਸਬ-ਕਮੇਟੀ ਦੇ ਵਿਚਾਰ ਅਤੇ ਸੁਝਾਅ ਤੋਂ ਇਲਾਵਾ ਸੰਗਤ ਦੇ ਸੁਝਾਅ ਵੀ ਲਏ ਜਾ ਰਹੇ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਹੈ ਕਿ ਬਜਟ ਨੂੰ ਲੈ ਕੇ ਆਪੋ-ਆਪਣੇ ਕੀਮਤੀ ਸੁਝਾਅ ਭੇਜਣ ਤਾਂ ਜੋ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਬਜਟ ਤਿਆਰ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਬਜਟ ਸਬ-ਕਮੇਟੀ ਦੀਆਂ ਮੀਟਿੰਗਾਂ ਬੀਤੇ ਇੱਕ ਮਹੀਨੇ ਤੋਂ ਜਾਰੀ ਹਨ, ਜਿਸ ਵਿਚ ਵੱਖ-ਵੱਖ ਵਿੱਤੀ ਪਹਿਲੂਆਂ ਨੂੰ ਵਿਚਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੰਗਤ ਤੋਂ ਸੁਝਾਅ ਲੈਣ ਦੇ ਯਤਨ ਪਹਿਲੀ ਵਾਰ ਕੀਤੇ ਜਾ ਰਹੇ ਹਨ ਜੋ ਅਹਿਮ ਹੋਣਗੇ।

ਪਿਛਲੇ ਸਾਲ ਦੀ ਗੱਲ ਕਰੀਏ ਤਾਂ ਸ਼੍ਰੋਮਣੀ ਕਮੇਟੀ ਨੇ 988 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਸੀ, ਜੋ ਇਸ ਸਾਲ 1000 ਕਰੋੜ ਰੁਪਏ ਤੋਂ ਵੀ ਪਾਰ ਜਾ ਸਕਦਾ ਹੈ। ਪਿਛਲੀ ਵਾਰ ਸਿੱਖਿਆ ‘ਤੇ 231 ਕਰੋੜ ਰੁਪਏ ਖਰਚ ਕੀਤੇ ਗਏ ਸਨ। ਜਦਕਿ ਸ਼੍ਰੋਮਣੀ ਕਮੇਟੀ ਦੀ ਆਮਦਨ 958 ਕਰੋੜ ਰੁਪਏ ਦੇ ਕਰੀਬ ਦੱਸੀ ਗਈ ਸੀ।

Exit mobile version