The Khalas Tv Blog Punjab ਸ਼੍ਰੋਮਣੀ ਕਮੇਟੀ ਦਾ 2026-27 ਲਈ ਜੈਕਾਰਿਆਂ ਦੀ ਗੂੰਜ ਵਿੱਚ ਬਜਟ ਪਾਸ! ਪਿਛਲੇ ਸਾਲ ਨਾਲੋਂ 100.94 ਕਰੋੜ ਦਾ ਵਾਧਾ
Punjab Religion

ਸ਼੍ਰੋਮਣੀ ਕਮੇਟੀ ਦਾ 2026-27 ਲਈ ਜੈਕਾਰਿਆਂ ਦੀ ਗੂੰਜ ਵਿੱਚ ਬਜਟ ਪਾਸ! ਪਿਛਲੇ ਸਾਲ ਨਾਲੋਂ 100.94 ਕਰੋੜ ਦਾ ਵਾਧਾ

ਅੰਮ੍ਰਿਤਸਰ (28 ਮਾਰਚ, 2026): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2026-27 ਲਈ ਸਾਲਾਨਾ ਬਜਟ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਜਨਰਲ ਇਜਲਾਸ ਦੌਰਾਨ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕਰ ਦਿੱਤਾ ਗਿਆ। ਇਹ ਬਜਟ SGPC ਦੇ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਵੱਲੋਂ ਪੇਸ਼ ਕੀਤਾ ਗਿਆ, ਜਿਸ ਦੀ ਕੁੱਲ ਰਾਸ਼ੀ 1487.41 ਕਰੋੜ ਰੁਪਏ ਰੱਖੀ ਗਈ ਹੈ।

ਇਸ ਵਾਰ ਦੇ ਬਜਟ ਵਿੱਚ ਪਿਛਲੇ ਸਾਲ ਦੇ ਮੁਕਾਬਲੇ 100.94 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। ਫ਼ੀਸਦੀ ਦੇ ਹਿਸਾਬ ਨਾਲ ਇਹ ਵਾਧਾ ਪਿਛਲੇ ਸਾਲ ਨਾਲੋਂ 7.28% ਜ਼ਿਆਦਾ ਹੈ। ਬਜਟ ਦਾ ਵੱਡਾ ਹਿੱਸਾ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ, ਧਰਮ ਪ੍ਰਚਾਰ ਲਹਿਰ, ਵਿਦਿਅਕ ਸੰਸਥਾਵਾਂ ਅਤੇ ਮਨੁੱਖੀ ਭਲਾਈ ਦੇ ਕਾਰਜਾਂ ਲਈ ਰਾਖਵਾਂ ਰੱਖਿਆ ਗਿਆ ਹੈ।

Exit mobile version