The Khalas Tv Blog Punjab SGPC ਪ੍ਰਧਾਨ ਨੇ ਬਠਿੰਡਾ ਜੇ ਲ੍ਹ ‘ਚ ਸਿੱਖ ਕੈ ਦੀ ਦੇ ਕੇਸ ਕ ਤਲ ਕੀਤੇ ਜਾਣ ਦੀ ਕੀਤੀ ਨਿਖੇਧੀ
Punjab

SGPC ਪ੍ਰਧਾਨ ਨੇ ਬਠਿੰਡਾ ਜੇ ਲ੍ਹ ‘ਚ ਸਿੱਖ ਕੈ ਦੀ ਦੇ ਕੇਸ ਕ ਤਲ ਕੀਤੇ ਜਾਣ ਦੀ ਕੀਤੀ ਨਿਖੇਧੀ

ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਸ਼ਨੀਵਾਰ ਨੂੰ ਕੇਂਦਰੀ ਜੇ ਲ੍ਹ ਬਠਿੰਡਾ ਵਿੱਚ ਬੰਦ ਸਿੱਖ ਨੌਜਵਾਨ ਰਾਜਦੀਪ ਸਿੰਘ ਦੇ ਕੇਸ ਕੱ ਟੇ ਜਾਣ ਦੀ ਸਖ਼ਤ ਨਿਖੇ ਧੀ ਕਰਦਿਆਂ ਦੋ ਸ਼ੀਆਂ ਖ਼ਿ ਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੇਸ ਸਿੱਖ ਜੀਵਨ ਦਾ ਅਨਿੱਖੜਵਾਂ ਅੰਗ ਹਨ ਅਤੇ ਸਿੱਖ ਕੇਸਾਂ ਨੂੰ ਜਾਨ ਤੋਂ ਵੱਧ ਪਿਆਰ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਜੇ ਲ੍ਹ ਪ੍ਰਸ਼ਾਸਨ ਨੇ ਬਠਿੰਡਾ ਜੇ ਲ੍ਹ ਵਿੱਚ ਬੰਦ ਸਿੱਖ ਨੌਜਵਾਨਾਂ ਦੀ ਕੁੱ ਟ ਮਾ ਰ ਕੀਤੀ ਅਤੇ ਉਨ੍ਹਾਂ ਦੇ ਕੇਸ ਕੱ ਟ ਦਿੱਤੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਵਾਪਰ ਰਹੀ ਅਜਿਹੀ ਘ ਟਨਾ ਬੇਹੱਦ ਗੰ ਭੀਰ ਅਤੇ ਚਿੰਤਾਜ ਨਕ ਹੈ। ਧਾਮੀ ਨੇ ਕਿਹਾ ਕਿ ਮੈਂ ਸਰਕਾਰ ਤੋਂ ਮੰਗ ਕਰਦਾ ਹਾਂ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ਅਤੇ ਦੋ ਸ਼ੀ ਵਿਅਕਤੀਆਂ ਵਿਰੁੱ ਧ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਕੋਈ ਵੀ ਅਧਿਕਾਰੀ ਅਜਿਹੀ ਵਾਰਦਾਤ ਕਰਨ ਦੀ ਹਿੰਮ ਤ ਨਾ ਕਰ ਸਕੇ।

ਐਟਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੀ ਇਸ ਮਾਮਲੇ ਦੀ ਆਪਣੇ ਪੱਧਰ ’ਤੇ ਆਪਣੇ ਪ੍ਰਚਾਰਕਾਂ ਰਾਹੀਂ ਜਾਂਚ ਕਰੇਗੀ ਅਤੇ ਇਸ ਸਬੰਧੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਨੂੰ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾਂ ਵੱਲੋਂ ਪੇਸ਼ ਕੀਤੀ ਜਾਂਚ ਰਿਪੋਰਟ ਵਿੱਚ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

Exit mobile version