The Khalas Tv Blog Punjab ਗੁਟਕਾ ਸਾਹਿਬ ਦੀ ਬੇੇਅਦਬੀ ਦੀ SGPC ਪ੍ਰਧਾਨ ਵੱਲੋਂ ਨਿੰਦਾ
Punjab

ਗੁਟਕਾ ਸਾਹਿਬ ਦੀ ਬੇੇਅਦਬੀ ਦੀ SGPC ਪ੍ਰਧਾਨ ਵੱਲੋਂ ਨਿੰਦਾ

AMRITSAR, INDIA - MARCH 30: Shiromani Gurudwara Prabhandak Committee (SGPC) President Harjinder Singh Dhami along with other SGPC members address a press conference after the annual budget session, at Teja Singh Samundri Hall, Golden Temple complex on March 30, 2022 in Amritsar, India. (Photo by Sameer Sehgal/Hindustan Times via Getty Images)

ਬਿਉਰੋ ਰਿਪੋਰਟ – ਕੱਲ੍ਹ 15 ਜਨਵਰੀ ਨੂੰ ਫਰੀਦਕੋਟ ਦੇ ਪਿੰਡ ਗੋਲੇਵਾਲਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਹੋਈ ਸੀ, ਜਿਸ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਣ ਵਾਲੀ ਗੁਰਬਾਣੀ ਦੀ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਵਾਪਰਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਹੋਣਾ ਜ਼ਰੂਰੀ ਹੈ, ਤਾਂ ਜੋ ਅਜਿਹੀਆਂ ਘਟਨਾਵਾਂ ’ਤੇ ਰੋਕ ਲਗ ਸਕੇ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਨਾ ਹੋਣ ਕਾਰਨ ਅਜਿਹੇ ਅਨਸਰਾਂ ਦੇ ਹੌਂਸਲੇ ਹੋਰ ਵੱਧ ਰਹੇ ਹਨ। ਐਡਵੋਕੇਟ ਧਾਮੀ ਨੇ ਮੰਗ ਕੀਤੀ ਕੇ ਬੇਅਦਬੀ ਦੇ ਦੋਸ਼ੀਆਂ ਦਾ ਪਤਾ ਲਗਾ ਕੇ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿਚ ਰੱਖੇ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦਾ ਪੂਰਨ ਸਤਿਕਾਰ ਅਤੇ ਸੰਭਾਲ ਕਰਨ।

ਇਹ ਵੀ ਪੜ੍ਹੋ – ਗਿਆਨੀ ਰਘਬੀਰ ਸਿੰਘ ਨੇ ਬਾਪੂ ਸੂਰਤ ਸਿੰਘ ਖਾਲਸਾ ਦੇ ਦਿਹਾਂਤ ਤੇ ਦੁੱਖ ਪ੍ਰਗਟ ਕੀਤਾ

 

Exit mobile version