ਬੀਬੀ ਜਗੀਰ ਕੌਰ ਨੂ ਭੱਦੀ ਸ਼ਬਦਾਬਲੀ ਵਰਤਣ ਦੇ ਦੋਸ਼ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰੂੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਫ਼ਤਰ ਪਹੁੰਚੇ ਹਨ। ਦੱਸ ਦਈਏ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦੇ ਮਾਮਲੇ ਵਿੱਚ ਧਾਮੀ ਨੂੰ ਤਲਸਬ ਕੀਤਾ ਅਤੇ ਸੂ-ਮੋਟੇ ਨੋਟਿਸ ਜਾਰੀ ਕੀਤਾ ਸੀ।
ਐਡਵੋਕੇਟ ਧਾਮੀ ਨੇ ਮਹਿਲਾ ਕਮਿਸ਼ਨ ਨੂੰ ਆਪਣਾ ਜਵਾਬ ਸੌਂਪਦਿਆਂ ਦੱਸਿਆ ਕਿ ਉਨ੍ਹਾਂ ਤੋਂ ਗਲਤੀ ਹੋਈ ਹੈ ਅਤੇ ਉਹ ਇਸ ਲਈ ਮੁਆਫੀ ਮੰਗਦੀ ਹੈ। ਪਰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਪੱਸ਼ਟ ਕੀਤਾ ਕਿ ਇਹ ਮਾਮਲਾ ਸਿਰਫ਼ ਮੁਆਫ਼ੀ ਮੰਗਣ ਨਾਲ ਖ਼ਤਮ ਨਹੀਂ ਹੋਵੇਗਾ। ਜੋ ਗੱਲਾਂ ਦਿਲ ਵਿੱਚ ਹੁੰਦੀਆਂ ਹਨ ਉਹ ਜਲਦੀ ਬਾਹਰ ਆ ਜਾਂਦੀਆਂ ਹਨ।
ਰਾਜ ਲਾਲੀ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੇ ਬੀਬੀ ਜਗੀਰ ਕੌਰ ਨਾਲ ਵੀ ਫ਼ੋਨ ‘ਤੇ ਗੱਲ ਕੀਤੀ ਹੈ। ਉਹ ਜਲਦੀ ਹੀ ਉਸਨੂੰ ਕਾਲ ਕਰੇਗੀ ਅਤੇ ਉਸਦਾ ਪੱਖ ਸੁਣੇਗੀ। ਇਸ ਤੋਂ ਬਾਅਦ ਕਾਰਵਾਈ ਨੂੰ ਅੱਗੇ ਵਧਾਇਆ ਜਾਵੇਗਾ।
ਦਰਅਸਲ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇੱਕ ਵਿਅਕਤੀ ਨਾਲ ਫ਼ੋਨ ‘ਤੇ ਗੱਲਬਾਤ ਕਰਦਿਆਂ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਗਾਲ੍ਹਾਂ ਕੱਢੀਆਂ ਸਨ। ਫ਼ੋਨ ਸੁਣਨ ਵਾਲੇ ਵਿਅਕਤੀ ਨੇ ਧਾਮੀ ਦੀ ਰਿਕਾਰਡ ਕੀਤੀ ਤੇ ਆਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ ਸੀ।
ਇਸ ਤੋਂ ਬਾਅਦ ਧਾਮੀ ਦਾ ਸੋਸ਼ਲ ਮੀਡੀਆ ‘ਤੇ ਭਾਰੀ ਵਿਰੋਧ ਹੋਣਾ ਸ਼ੁਰੂ ਹੋ ਗਿਆ ਅਤੇ ਉਹ ਮੁਆਫੀ ਮੰਗਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਏ। ਇਸ ਮੌਕੇ ਧਾਮੀ ਨੇ ਕਿਹਾ ਕਿ ਉਨ੍ਹਾਂ ਨੇ ਜਾਣੇ-ਅਣਜਾਣੇ ਵਿੱਚ ਬੀਬੀ ਜਗੀਰ ਕੌਰ ਨੂੰ ਅਪਮਾਨਜਨਕ ਸ਼ਬਦ ਬੋਲੇ ਹਨ, ਇਸ ਲਈ ਉਹ ਸਿੱਖ ਪੰਥ ਤੋਂ ਮੁਆਫੀ ਮੰਗਦੇ ਹਨ। ਇਸ ਗੁਨਾਹ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਸ ਨੂੰ ਜੋ ਵੀ ਸਜ਼ਾ ਦਿੱਤੀ ਜਾਵੇਗੀ, ਉਹ ਪ੍ਰਵਾਨ ਕਰੇਗਾ।