India Punjab

ਪੁੰਛ ‘ਚ ਗੁਰੂਘਰ ਦੇ ਬਾਹਰ ਧਮਕਾ ਦੀ SGPC ਪ੍ਰਧਾਨ ਧਾਮੀ ਨੇ ਕੀਤੀ ਨਿਖੇਧੀ

SGPC president Dhami condemned the blast outside the Gurughar in Poonch

ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਗੁਰਦੁਆਰਾ ਪਾਠਕ ਸੰਤ ਭਾਈ ਮੋਹਰ ਸਿੰਘ ਜੀ ਦੇ ਬਾਹਰ ਹੋਏ ਬਲਾਸਟ ਹੋਣ ਦੀ ਖ਼ਬਰ ਸਹਾਮਣੇ ਆਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਜਾਂਚ ਏਜੰਸੀਆਂ ਨੂੰ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ, ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਅਤੇ ਸਜ਼ਾ ਦੇਣ ਦੀ ਅਪੀਲ ਕੀਤੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਟਵੂਟ ਕਰਦਿਆਂ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਨਮੋਲ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹਿੰਦੂ-ਮੁਸਲਿਮ-ਸਿੱਖ ਭਾਈਚਾਰਿਆਂ ਦੀ ਭਾਈਚਾਰਕ ਸਾਂਝ ਨੂੰ ਭੰਗ ਕਰਨ, ਨਫ਼ਰਤ ਅਤੇ ਫੁੱਟ ਫੈਲਾਉਣ ਦੀ ਸਾਜ਼ਿਸ਼ ਜਾਪਦੀ ਹੈ। ਪਰ ਖੁਸ਼ਕਿਸਮਤੀ ਰਹੀ ਕਿ ਇਸ ਘਟਨਾ ਵਿੱਚ ਕਿਸੇ ਵੀ ਵਿਅਕਤੀ ਨੂੰ ਕੋਈ ਸੱਟ ਨਹੀਂ ਲੱਗੀ।

ਐਸਜੀਪੀਸੀ ਪ੍ਰਧਾਨ ਨੇ ਜੰਮੂ-ਕਸ਼ਮੀਰ ਵਿੱਚ ਐਸਜੀਪੀਸੀ ਦੇ ਸਿੱਖ ਮਿਸ਼ਨ ਨੂੰ ਰਿਪੋਰਟ ਸੌਂਪਣ ਅਤੇ ਪੁੰਛ ਵਿੱਚ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੰਪਰਕ ਵਿੱਚ ਰਹਿਣ ਲਈ ਕਿਹਾ ਹੈ। ਧਾਮੀ ਨੇ ਜੰਮੂ-ਕਸ਼ਮੀਰ ਦੇ ਸਿੱਖਾਂ ਨੂੰ ਭਰੋਸਾ ਦਿੱਤਾ ਹੈ ਕਿ ਸਿੱਖ ਜਥੇਬੰਦੀ SGPC ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।

ਦੱਸਦਈਏ ਕਿ ਰਾਤ ਕਰੀਬ 11.15 ਵਜੇ ਪੁੰਛ ਸ਼ਹਿਰ ਦੇ ਜ਼ਿਲ੍ਹਾ ਹਸਪਤਾਲ ਦੇ ਨੇੜੇ ਧਾਰਮਿਕ ਸਥਾਨ ਦੇ ਨਾਲ ਲੱਗਦੀ ਗਲੀ ਵਿੱਚ ਧਮਾਕਾ ਹੋਣ ਦੀ ਖ਼ਬਰ ਸਹਾਮਣੇ ਆਈ ਸੀ। ਜਿਸ ਨਾਲ ਸਥਾਨਕ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਜਦੋਂ ਇਸ ਬਾਰੇ ਪ੍ਰਸ਼ਾਸਨ ਨੂੰ ਇਸ ਸਬੰਧੀ ਜਾਣਕਾਰੀ ਮਿਲੀ ਤਾਂ ਅਧਿਕਾਰੀ ਮੌਕੇ ਤੇ ਪਹੁੰਚ ਗਏ। ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਧਮਾਕੇ ਦੀ ਪ੍ਰਕਿਰਤੀ ਦੀ ਜਾਂਚ ਕਰਨ ਲਈ ਫੋਰੈਂਸਿਕ ਮਾਹਰਾਂ ਦੇ ਨਾਲ ਪੁਲਿਸ ਅਤੇ ਫੌਜ ਦੇ ਕਰਮਚਾਰੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਸ਼ੱਕੀ ਅੱਤਵਾਦੀਆਂ ਵੱਲੋਂ ਚੀਨੀ ਹੱਥ ਗੋਲੇ ਸੁੱਟੇ ਜਾਣ ਤੋਂ ਬਾਅਦ ਧਮਾਕਾ ਹੋਇਆ। ਉਨ੍ਹਾਂ ਕਿਹਾ ਕਿ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਹਨ।