Punjab

ਅੰਮ੍ਰਿਤਪਾਲ ਸਿੰਘ ’ਤੇ ਐੱਨਐੱਸਏ ਵਧਾਉਣ ਦੀ SGPC ਪ੍ਰਧਾਨ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਖਡੂਰ ਸਾਹਿਬ ਤੋਂ ਸਾਂਸਦ ਚੁਣੇ ਗਏ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਾਥੀਆਂ ’ਤੇ ਲਗਾਈ ਗਈ ਐਨਐਸਏ ਵਿੱਚ ਇੱਕ ਸਾਲ ਦਾ ਹੋਰ ਵਾਧਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਧਾਮੀ ਨੇ ਕਿਹਾ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਖਡੂਰ ਸਾਹਿਬ ਤੋਂ ਸਾਂਸਦ ਚੁਣੇ ਗਏ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੰਘਾਂ ’ਤੇ ਲਗਾਈ ਗਈ ਐਨਐਸਏ ਵਿੱਚ ਇੱਕ ਸਾਲ ਦਾ ਹੋਰ ਵਾਧਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ।

ਧਾਮੀ ਨੇ ਕਿਹਾ ਕਿ ਹਾਲ ਹੀ ਵਿੱਚ ਲੋਕ ਸਭਾ ਚੋਣਾਂ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਸੰਸਦ ਮੈਂਬਰ ਚੁਣਿਆ ਹੈ। ਲੇਕਿਨ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਨਿਰਾਦਰ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਉੱਤੇ ਐਨਐਸਏ ਵਧਾਉਣ ਦੀ ਇਹ ਅਤਿ ਨਿੰਦਣਯਗ ਕਾਰਵਾਈ ਕੀਤੀ ਹੈ, ਜੋ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਉਚਿਤ ਨਹੀਂ।

ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਵੱਲੋਂ ਕੋਈ ਅਜਿਹਾ ਗੁਨਾਹ ਨਹੀਂ ਕੀਤਾ ਗਿਆ ਕਿ ਇਨ੍ਹਾਂ ਨੂੰ ਦੇਸ਼ ਵਿਰੋਧੀ ਗਰਦਾਨ ਕੇ ਸੂਬੇ ਤੋਂ ਬਾਹਰ ਹਜ਼ਾਰਾਂ ਕਿਲੋਮੀਟਰ ਦੂਰ ਜੇਲ੍ਹਾਂ ਵਿਚ ਬੰਦ ਰੱਖਿਆ ਜਾਵੇ। ਪੰਜਾਬ ਅਤੇ ਕੇਂਦਰ ਸਰਕਾਰ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਨੌਜੁਆਨਾਂ ’ਤੇ ਲਗਾਈ ਗਈ ਐਨਐਸਏ ਖ਼ਤਮ ਕਰੇ ਅਤੇ ਉਨ੍ਹਾਂ ਨੂੰ ਰਿਹਾਅ ਕਰੇ।