The Khalas Tv Blog International SGPC ਪ੍ਰਧਾਨ ਧਾਮੀ ਨੇ ਕੈਨੇਡਾ ਦੀਆਂ ਸੰਘੀ ਚੋਣਾਂ ’ਚ ਵੱਡੀ ਗਿਣਤੀ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ਦੀ ਜਿੱਤ ’ਤੇ ਦਿੱਤੀ ਵਧਾਈ
International Punjab Religion

SGPC ਪ੍ਰਧਾਨ ਧਾਮੀ ਨੇ ਕੈਨੇਡਾ ਦੀਆਂ ਸੰਘੀ ਚੋਣਾਂ ’ਚ ਵੱਡੀ ਗਿਣਤੀ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ਦੀ ਜਿੱਤ ’ਤੇ ਦਿੱਤੀ ਵਧਾਈ

ਅੰਮ੍ਰਿਤਸਰ  : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਨੇਡਾ ਦੀਆਂ ਸੰਘੀ ਚੋਣਾਂ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਅਤੇ ਖਾਸਕਰ ਸਿੱਖ ਨੁਮਾਇੰਦਿਆਂ ਦੀ ਜਿੱਤ ’ਤੇ ਖੁਸ਼ੀ ਜਤਾਉਂਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਅਤੇ ਸਮੁੱਚੇ ਪੰਜਾਬੀਆਂ ਲਈ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਉਮੀਦਵਾਰਾਂ ਨੇ ਜਿੱਤ ਹਾਸਲ ਕਰਕੇ ਕੈਨੇਡਾ ਦੀ ਰਾਜਨੀਤੀ ਵਿੱਚ ਆਪਣੀ ਲੀਡਰਸ਼ਿਪ ਸਾਬਤ ਕਰਦਿਆਂ ਪੰਜਾਬੀਆਂ ਦਾ ਸਿਰ ਉੱਚਾ ਕੀਤਾ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਜਿੱਤ ਪੰਜਾਬੀਆਂ ਦੀ ਸੰਘਰਸ਼ਪੂਰਨ ਮਿਹਨਤ, ਇਮਾਨਦਾਰੀ ਅਤੇ ਮਾਨਵੀ ਸੇਵਾਵਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸ ਰਹੇ ਪੰਜਾਬੀ ਅਤੇ ਖ਼ਾਸਕਰ ਸਿੱਖ ਆਪਣੀ ਵਿਰਸਤੀ ਸਿੱਖਿਆ, ਨੈਤਿਕਤਾ ਅਤੇ ਇਤਿਹਾਸ ਦੀ ਸੇਧ ਵਿਚ ਨਾ ਸਿਰਫ਼ ਆਪਣੀ ਭਾਈਚਾਰਕ ਪਛਾਣ ਨੂੰ ਬਰਕਰਾਰ ਰੱਖ ਰਹੇ ਹਨ, ਸਗੋਂ ਆਲਮੀ ਰਾਜਨੀਤਿਕ ਵਿਚ ਵੀ ਪ੍ਰਭਾਵਸ਼ਾਲੀ ਭੂਮਿਕਾ ਨਿਭਾ ਰਹੇ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਉਮੀਦ ਜਤਾਈ ਕਿ ਚੁਣੇ ਗਏ ਇਹ ਸਿੱਖ ਅਤੇ ਪੰਜਾਬੀ ਸੰਸਦ ਮੈਂਬਰ ਆਪਣੀਆਂ ਧਾਰਮਿਕ ਕਦਰਾਂ ਕੀਮਤਾਂ ਉਤੇ  ਪਹਿਰਾ ਦਿੰਦਿਆਂ ਕੈਨੇਡਾ ਵਿੱਚ ਰਾਜਨੀਤਕ ਤੌਰ ‘ਤੇ ਲੋਕਾਂ ਦੇ ਵਿਸ਼ਵਾਸ ਦੀ ਤਰਜਮਾਨੀ ਕਰਨਗੇ।

ਐਡਵੋਕੇਟ ਧਾਮੀ ਨੇ ਕੈਨੇਡਾ ਦੀਆਂ ਆਮ ਚੋਣਾਂ ਵਿੱਚ ਉਭਰਨ ਵਾਲੀ ਲਿਬਰਲ ਪਾਰਟੀ ਅਤੇ ਉਸ ਦੇ ਆਗੂ ਮਾਰਕ ਕਾਰਨੀ ਨੂੰ ਵੀ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਤੂ ਉਮੀਦਵਾਰ ਸਮਾਜਕ ਨਿਆਂ ਅਤੇ ਹਰ ਵਰਗ ਦੀ ਭਲਾਈ ਲਈ ਕੰਮ ਕਰਨ, ਇਸ ਦੀ ਆਸ ਕਰਦੇ ਹਾਂ।

Exit mobile version