The Khalas Tv Blog India SGPC ਪ੍ਰਧਾਨ ਧਾਮੀ ਨੇ ਕੰਗਨਾ ਦੇ ਫਿਲਮ ਐਮਰਜੈਂਸੀ ਫ਼ਿਲਮ ’ਤੇ ਪੰਜਾਬ ’ਚ ਬੈਨ ਲਗਾਉਣ ਦੀ ਕੀਤੀ ਮੰਗ
India Manoranjan Punjab

SGPC ਪ੍ਰਧਾਨ ਧਾਮੀ ਨੇ ਕੰਗਨਾ ਦੇ ਫਿਲਮ ਐਮਰਜੈਂਸੀ ਫ਼ਿਲਮ ’ਤੇ ਪੰਜਾਬ ’ਚ ਬੈਨ ਲਗਾਉਣ ਦੀ ਕੀਤੀ ਮੰਗ

ਅਦਾਕਾਰ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਲਗਾਤਾਰ ਵਿਵਾਦਾਂ ਵਿੱਚ ਰਹੀ ਹੈ। ਸਿੱਖ ਜਥੇਬੰਦੀਆਂ ਵੱਲੋਂ ਇਸ ਫਿਲਮ ਨੂੰ ਲੈ ਕੇ ਵਿਰੋਧ ਜਤਾਇਆ ਗਿਆ ਸੀ। ਜਿਸ ਤੋਂ ਬਾਅਦ ਇਸ ਵਿਚੋਂ ਕਈ ਦ੍ਰਿਸ਼ ਹਟਾ ਕੇ ਦੁਬਾਰਾ ਜਾਰੀ ਕੀਤਾ ਗਿਆ ਹੈ।

ਇਸੇ ਦੌਰਾਨ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖ ਕੇ ਕੰਗਨਾ ਰਣੌਤ ਦੀ ਫਿਕਮ ਬੰਦ ਕਰਵਾਉਣ ਦੀ ਅਪੀਲ ਕੀਤੀ ਹੈ।  ਪੱਤਰ ਵਿਚ ਕਿਹਾ ਗਿਆ ਹੈ ਕਿ ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਪੈਦਾ ਹੋਵੇਗਾ, ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਨੂੰ ਸੂਬੇ ਅੰਦਰ ਬੈਨ ਕਰੇ।

ਉਨ੍ਹਾਂ ਕਿਹਾ ਕਿ ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਕਰੜਾ ਵਿਰੋਧ ਕਰੇਗੀ। ਇਸ ਦੇ ਸੰਬੰਧ ਵਿਚ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਮੰਗ ਪੱਤਰ ਭੇਜੇ ਗਏ ਹਨ।

ਦੱਸਣਾ ਚਾਹੁੰਦੇ ਹਾਂ ਕਿ ਫ਼ਿਲਮ ਅੰਦਰ 1984 ਵਿੱਚ ਸਿੱਖਾਂ ਦੇ ਪਾਵਨ ਪਵਿੱਤਰ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਕਈ ਹੋਰ ਅਸਥਾਨਾਂ ਉੱਤੇ ਕੀਤੇ ਗਏ ਮਾਰੂ ਹਮਲੇ ਦੇ ਨਾਲ-ਨਾਲ ਸਿੱਖ ਕਤਲੇਆਮ ਅਤੇ ਨਸਲਕੁਸ਼ੀ ਨੂੰ ਦਬਾ ਕੇ ਸਿੱਖ ਵਿਰੋਧੀ ਏਜੰਡੇ ਤਹਿਤ ਕੌਮ ਵਿਰੁੱਧ ਜ਼ਹਿਰ ਉਗਲਣ ਦੀ ਭਾਵਨਾ ਨਾਲ ਕੰਮ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫ਼ਿਲਮ ਵਿੱਚ ਸਿੱਖਾਂ ਦੇ ਕੌਮੀ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਵੀ ਕਿਰਦਾਰਕੁਸ਼ੀ ਕੀਤੀ ਗਈ ਹੈ।

ਇਸ ਪੱਤਰ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇੱਕ ਵਾਰ ਫਿਰ ਪੁਰਜ਼ੋਰ ਮੰਗ ਕਰਦੀ ਹੈ ਕਿ ਕੰਗਨਾ ਰਣੌਤ ਦੀ ਐਮਰਜੈਂਸੀ ਫ਼ਿਲਮ ਪੰਜਾਬ ਅੰਦਰ ਮਿਤੀ 17 ਜਨਵਰੀ 2025 ਨੂੰ ਜਾਰੀ ਹੋਣ ਤੋਂ ਤੁਰੰਤ ਰੋਕੀ ਜਾਵੇ। ਜੇਕਰ ਇਹ ਫ਼ਿਲਮ ਪੰਜਾਬ ਅੰਦਰ ਜਾਰੀ ਹੁੰਦੀ ਹੈ ਤਾਂ ਇਸ ਦਾ ਸੂਬਾ ਪੱਧਰ ਉੱਤੇ ਸਖ਼ਤ ਵਿਰੋਧ ਕਰਨ ਲਈ ਮਜ਼ਬੂਰ ਹੋਵਾਂਗੇ।

 

Exit mobile version