Punjab

ਧਾਮੀ ਨੂੰ ਲਾਂਭੇ ਕਰਨ ਦੀ ਉੱਠੀ ਮੰਗ! ਐਸਜੀਪੀਸੀ ਮੈਂਬਰਾਂ ਸਿੱਖ ਸੰਗਤਾਂ ਨੂੰ ਵੀ ਕੀਤੀ ਖ਼ਾਸ ਅਪੀਲ

ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਈ ਮੈਂਬਰਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਤੁਰੰਤ ਅਹੁਦੇ ਤੋਂ ਲਾਂਭੇ ਕਰਨ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਭਾਈ ਮਨਜੀਤ ਸਿੰਘ, ਬੀਬੀ ਪਰਮਜੀਤ ਕੌਰ ਲਾਡਰਾਂ, ਮਹਿੰਦਰ ਸਿੰਘ ਹੁਸੈਨਪੁੱਰ, ਮਾਸਟਰ ਮਿੱਠੂ ਸਿੰਘ ਕਾਹਨੇਕੇ ਅਤੇ ਮਲਕੀਤ ਸਿੰਘ ਚੰਗਾਲ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਦੋ ਦਿਨ ਪਹਿਲਾਂ ਮੀਡੀਆ ਨਸ਼ਰ ਹੋਈ ਜਾਣਕਾਰੀ ਮੁਤਾਬਿਕ, ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਹੁਰਾਂ ਦੀ ਸਿੰਘ ਸਾਹਿਬਾਨ ਗਿਆਨੀ ਹਰਪ੍ਰੀਤ ਸਿੰਘ ਜੀ ਨਾਲ ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਖੇ ਮੁਲਾਕਾਤ ਹੋਈ ਹੈ, ਇਸ ਮੁਲਾਕਾਤ ਨੂੰ ਕਰਵਾਉਣ ਲਈ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵਿਚੋਲਗੀ ਦੀ ਭੂਮਿਕਾ ਨਿਭਾਈ ਤੇ ਖ਼ਾਸ ਤੌਰ ਤੇ ਜਥੇਦਾਰ ਸਾਹਿਬ ਨੂੰ ਪਟਿਆਲ਼ਾ ਤੋਂ ਸ੍ਰੀ ਫਤਿਹਗੜ ਸਾਹਿਬ ਗੈਸਟ ਹਾਊਸ ਲਿਆਂਦਾ ਗਏ ਸਨ। ਜਥੇਦਾਰ ਸਾਹਿਬ ਨੂੰ ਇਸ ਤਰਾਂ ਬੁਲਾਉਣ ਨੂੰ ਵੀ ਮੁੱਖ ਮੰਤਰੀ ਦੀ ਕੋਠੀ ਦੀ ਤਰਾਂ ਤਲਬ ਕਰਨਾਂ ਹੀ ਕਿਹਾ ਜਾ ਸਕਦਾ ਹੈ।

ਅੱਜ ਫਿਰ ਦੁਬਾਰਾ ਐਸਜੀਪੀਸੀ ਪ੍ਰਧਾਨ ਹਰਿੰਦਰ ਸਿੰਘ ਧਾਮੀ ਨੇ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਬਲਵਿੰਦਰ ਸਿੰਘ ਭੂੰਦੜ ਦੀ ਮੁਲਾਕਾਤ ਕਰਵਾਈ, ਇਹਨਾਂ ਮੁਲਾਕਾਤਾਂ ਪਿੱਛੇ ਮੁਫ਼ਾਦ ਕੀ ਹਨ, ਇਹ ਸਭ ਨੂੰ ਪਤਾ ਹੈ ਜਿਸ ਕਰਕੇ ਸਿੱਖ ਸੰਗਤ ਵਿੱਚ ਠੀਕ ਉਸੇ ਤਰ੍ਹਾਂ ਦਾ ਰੋਸ ਅਤੇ ਗੁੱਸਾ ਵੱਧ ਰਿਹਾ ਹੈ ਜਿਸ ਤਰੀਕੇ ਨਾਲ ਅਕਾਲੀ ਦਲ ਦੇ ਸੱਤਾ ਵਿੱਚ ਹੁੰਦਿਆਂ ਸਿੰਘ ਸਾਹਿਬਾਨਾਂ ਨੂੰ ਮੁੱਖ ਮੰਤਰੀ ਰਿਹਾਇਸ਼ ਤੇ ਤਲਬ ਕਰਕੇ ਬਲਾਤਕਾਰੀ ਸਾਧ ਨੂੰ ਮੁਆਫ਼ੀ ਦੇਣ ਦਾ ਦਬਾਅ ਬਣਾਇਆ ਗਿਆ ਸੀ।

ਉਨ੍ਹਾਂ ਕਿਹਾ ਕਿ ਸਿੱਖ ਭਾਵਨਾ ਨਾਲ ਖੇਡਣ ਵਾਲੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਗਲੇ 72 ਘੰਟੇ ਵਿਚ ਤਤਕਾਲ ਮੀਟਿੰਗ ਬੁਲਾਕੇ ਲਾਂਭੇ ਕੀਤਾ ਜਾਵੇ। ਇਸ ਦੇ ਨਾਲ ਜੀ ਐਸਜੀਪੀਸੀ ਮੈਂਬਰਾਂ ਨੇ ਐਸਜੀਪੀਸੀ ਪ੍ਰਧਾਨ ਦੀ ਭੂਮਿਕਾ ਨੂੰ ਕੌਮ ਅਤੇ ਪੰਥ ਵਿੱਚ ਨਾ ਮੁਆਫੀਯੋਗ ਕਰਾਰ ਦਿੰਦਿਆਂ ਕਿਹਾ ਕਿ, ਧਾਮੀ ਸਾਹਿਬ ਆਪਣੇ ਪ੍ਰਧਾਨ ਬਣਾਉਣ ਵਿੱਚ ਸੁਖਬੀਰ ਸਿੰਘ ਬਾਦਲ ਦੇ ਮਾਇਆਧਾਰੀ ਅਹਿਸਾਨ ਦਾ ਮੁੱਲ ਚੁਕਾਅ ਰਹੇ ਹਨ।

ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਵੀ ਬੇਨਤੀ ਕੀਤੀ ਕਿ ਉਹ ਠੀਕ ਉਸੇ ਤਰ੍ਹਾਂ ਦੀ ਭੂਮਿਕਾ ਨਿਭਾਉਣ ਤੋਂ ਗੁਰੇਜ ਕਰਨ ਜਿਹੜੀ ਭੂਮਿਕਾ ਕਿਸੇ ਸਮੇਂ ਬਲਾਤਕਾਰੀ ਸਾਧ ਨੂੰ ਮੁਆਫੀ ਦਿਵਾਉਣ ਵਿੱਚ ਡਾਕਟਰ ਦਲਜੀਤ ਚੀਮਾ ਨੇ ਨਿਭਾਅ ਚੁੱਕੇ ਹਨ।

ਇਸ ਦੇ ਨਾਲ ਹੀ ਐਸਜੀਪੀਸੀ ਮੈਂਬਰਾਂ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਕੌਮ ਦੀ ਸਿਰਮੌਰ ਜਥੇਬੰਦੀ ਦੇ ਪ੍ਰਧਾਨ ਦੇ ਮਾੜੀ ਅਤੇ ਅਤਿ ਨਿੰਦਣਯੋਗ ਭੂਮਿਕਾ ਖਿਲਾਫ ਇੱਕਠੇ ਹੋਣ ਅਤੇ ਜੇਕਰ ਅੰਤ੍ਰਿੰਗ ਕਮੇਟੀ ਅਗਲੇ 72 ਘੰਟਿਆਂ ਵਿੱਚ ਤਤਕਾਲ ਮੀਟਿੰਗ ਬੁਲਾਕੇ ਐਕਸ਼ਨ ਨਹੀਂ ਲੈਂਦੀ ਤਾਂ ਪੰਜਾਬ ਦੇ ਸਮੁੱਚੇ ਪਿੰਡਾਂ ਤੇ ਸਹਿਰਾਂ ਦੇ ਗੁਰੂ ਘਰਾਂ ਦੇ ਪ੍ਰਧਾਨ ਸਹਿਬਾਨ ਅਤੇ ਮੈਬਰ ਸਹਿਬਾਨ ਰਾਹੀਂ ਨਿੰਦਾ ਪ੍ਰਸਤਾਵ ਪਾਸ ਕਰਦੇ ਹੋਏ ਤਨਖਾਹੀਆ ਪ੍ਰਧਾਨ ਨੂੰ ਬਚਾਉਣ ਵਾਲੇ ਸ਼੍ਰੋਮਣੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਪੁਰਜੋਰ ਵਿਰੋਧ ਕਰਨ ਅਤੇ ਸਮੂਹ ਅੰਤ੍ਰਿੰਗ ਕਮੇਟੀ ਸਮੇਤ ਉਹਨਾਂ ਨੂੰ ਪੰਥ ਵਿੱਚੋ ਛੇਕਣ ਦੀ ਮੰਗ ਉਠਾਉਣ।

ਇਹ ਵੀ ਪੜ੍ਹੋ –  ਖੱਤਰੀ ਮੂਲਨਿਵਾਸੀ ਫੈਡਰੇਸ਼ਨ” ਦੀ ਲੋਕਾਂ ਨੂੰ ਖ਼ਾਸ ਅਪੀਲ! ਆਰ.ਐਸ.ਐਸ. ਨਾਲ ਜੁੜੇ ਪੰਡਿਤ ਤੋਂ ਰਹੋ ਸਾਵਧਾਨ