India Punjab

SGPC ਪ੍ਰਧਾਨ ਧਾਮੀ ਨੇ ਕੇਂਦਰ ਸਰਕਾਰ ਅੱਗੇ ਰੱਖੀ ਮੰਗ , ਭਾਰਤ-ਪਾਕਿਸਤਾਨ ਬੱਸ ਤੇ ਟ੍ਰੇਨ ਸੇਵਾ ਮੁੜ ਸ਼ੁਰੂ ਕੀਤੀ ਜਾਵੇ

SGPC president Dhami has placed a demand before the central government, India-Pakistan bus and train service should be resumed

ਅੰਮ੍ਰਿਤਸਰ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਕ ਮਤਾ ਪਾਸ ਕਰਕੇ ਕੇਂਦਰ ਤੋਂ ਬੰਦ ਕੀਤੀ ਗਈ ਭਾਰਤ-ਪਾਕਿਸਤਾਨ ਰੇਲ ਅਤੇ ਬੱਸ ਸੇਵਾ ( India-Pakistan bus and train service  ) ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਇਹ ਵੋਟ ਜਨਰਲ ਹਾਊਸ ਵਿੱਚ ਰੱਖੀ ਗਈ ਸੀ। ਇਥੇ ਪ੍ਰਵਾਨ ਕਰਨ ਤੋਂ ਬਾਅਦ ਇਸ ਨੂੰ ਸਰਕਾਰ ਕੋਲ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ‘ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਆਵਾਜਾਈ ਦੇ ਮਾਧਿਅਮ ਬੰਦ ਹੋ ਗਏ ਸਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ( SGPC President Harjinder Singh DhamI ) ਨੇ ਕਿਹਾ ਕਿ ਹੁਣ ਜਦੋਂ ਸਭ ਕੁਝ ਆਮ ਵਾਂਗ ਹੋ ਰਿਹਾ ਹੈ ਤਾਂ ਦੋਵਾਂ ਦੇਸ਼ਾਂ ਵਿਚਾਲੇ ਚੱਲਣ ਵਾਲੀਆਂ ਰੇਲ ਗੱਡੀਆਂ ਅਤੇ ਬੱਸਾਂ ਨੂੰ ਮੁੜ ਚਾਲੂ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਅੰਮ੍ਰਿਤਸਰ ਵਿੱਚ ਵੀਜ਼ਾ ਕੇਂਦਰ ਸ਼ੁਰੂ ਕਰਨ ਦੀ ਮੰਗ ਵੀ ਕੀਤੀ ਹੈ। ਅਜੇ ਵੀ ਸ਼ਰਧਾਲੂਆਂ ਅਤੇ ਲੋਕਾਂ ਨੂੰ ਵੀਜ਼ੇ ਲਈ ਦਿੱਲੀ ਜਾਣਾ ਪੈਂਦਾ ਹੈ।

ਇਥੇ ਹੀ ਬੱਸ ਨਹੀਂ, ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਹਮਣੇ ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿਖੇ ਦੋਵਾਂ ਦੇਸ਼ਾਂ ਵਿਚਾਲੇ ਬੱਸ-ਟਰੇਨ ਚਲਾਉਣ ਦੀ ਮੰਗ ਵੀ ਰੱਖੀ ਸੀ। ਇਸ ਦੇ ਨਾਲ ਹੀ ਉਨ੍ਹਾਂ ਪਾਕਿਸਤਾਨ ਕਮੇਟੀ ਨੂੰ ਉਥੋਂ ਦੀ ਸਰਕਾਰ ਨਾਲ ਗੱਲ ਕਰਨ ਲਈ ਵੀ ਕਿਹਾ ਸੀ।

ਸੁਵਿਧਾਵਾਂ 10 ਅਗਸਤ 2019 ਨੂੰ ਬੰਦ ਕਰ ਦਿੱਤੀਆਂ ਗਈਆਂ ਸੀ

10 ਅਗਸਤ 2019 ਨੂੰ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਨਾਲ ਦੋਵਾਂ ਦੇਸ਼ਾਂ ਵਿਚਾਲੇ ਸੜਕ ਅਤੇ ਰੇਲ ਆਵਾਜਾਈ ਬੰਦ ਕਰ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਦੋਹਾਂ ਦੇਸ਼ਾਂ ਵਿਚਾਲੇ ਪੰਜ-ਆਬ ਅਤੇ ਦੋਸਤੀ ਦੇ ਨਾਂ ‘ਤੇ ਦੋ ਬੱਸਾਂ ਚਲਦੀਆਂ ਸਨ। ਇਹ ਬੱਸਾਂ ਅੰਮ੍ਰਿਤਸਰ, ਲਾਹੌਰ ਅਤੇ ਨਨਕਾਣਾ ਸਾਹਿਬ ਵਿਚਕਾਰ ਚਲਦੀਆਂ ਸਨ। ਇਸ ਤੋਂ ਇਲਾਵਾ ਸਮਝੌਤਾ ਐਕਸਪ੍ਰੈਸ ਟਰੇਨ ਦੋਵਾਂ ਦੇਸ਼ਾਂ ਵਿਚਾਲੇ ਚਲਦੀ ਸੀ।

ਪਾਕਿਸਤਾਨ ਸਰਕਾਰ ਨੇ ਬੱਸ ਰੋਕ ਦਿੱਤੀ ਸੀ

ਪੰਜ-ਆਬ ਬੱਸ ਸੇਵਾ ਦੀ ਸ਼ੁਰੂਆਤ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ 2006 ਵਿੱਚ ਕੀਤੀ ਸੀ, ਪਰ 10 ਅਗਸਤ, 2019 ਨੂੰ ਜਦੋਂ ਜੰਮੂ-ਕਸ਼ਮੀਰ ਵਿੱਚ ਧਾਰਾ 370 ਹਟਾਈ ਗਈ ਤਾਂ ਪਾਕਿਸਤਾਨ ਸਰਕਾਰ ਨੇ ਇਸ ਬੱਸ ਨੂੰ ਬੰਦ ਕਰ ਦਿੱਤਾ ਸੀ। ਇੰਨਾ ਹੀ ਨਹੀਂ ਪਾਕਿਸਤਾਨ ਗਏ ਬੱਸ ਡਰਾਈਵਰ ਅਤੇ ਕੰਡਕਟਰ ਨੂੰ ਵਾਪਸ ਪਾਕਿਸਤਾਨ ਆਉਣ ਤੋਂ ਮਨ੍ਹਾ ਕਰ ਦਿੱਤਾ ਗਿਆ। ਉਦੋਂ ਤੋਂ ਬੱਸ ਨੂੰ ਮੁੜ ਕਦੇ ਪਾਕਿਸਤਾਨ ਨਹੀਂ ਭੇਜਿਆ ਗਿਆ।