ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਖਰੀਦਣ ਦੀ ਕੋਸ਼ਿਸ਼ ਹੋ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ।
ਉਨ੍ਹਾਂ ਨੇ ਦੋਸ਼ ਲਗਾਉਦਿਆਂ ਕਿਹਾ ਕਿ SGPC ਦੇ ਮੈਂਬਰਾਂ ਨੂੰ ਖਰੀਦਣ ਦੀ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੈਂਬਰਾਂ ਨੂੰ ਪੈਸੇ ਦਾ ਲਾਲਚ ਦਿੱਤਾ ਜਾ ਰਿਹਾ ਹੈ ਅਤੇ ਮੋਟੀ ਰਕਮ ਦੇਣ ਦੀ ਗੱਲ ਕਹੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ BJP, RSS, AAP ਅਤੇ ਕਾਂਗਰਸ ਸਾਰੇ ਇੱਕ ਹੋ ਗਏ ਹਨ। ਧਾਮੀ ਨੇ ਕਿਹਾ ਕਿ ਇੱਕ ਸਾਂਸਦ ਵੱਲੋਂ ਵੀ ਮੈਂਬਰਾਂ ਨੂੰ ਕੀਤਾ ਜੇ ਰਹੇ ਨੇ ਫੋਨ।
ਧਾਮੀ ਨੇ ਕਿਹਾ ਕਿ ਸਾਰੇ ਮਿਲ ਕੇ SGPC ਦੇ ਮੈਂਬਰਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੇ ਹਨ। ਧਾਮੀ ਨੇ ਦੋਸ਼ ਲਗਾਇਆ ਕਿ ਬਾਗ਼ੀ ਧੜੇ ਨੂੰ ਜਿਤਾਉਣ ਲਈ ਵਿਰੋਧੀ ਪਾਰਟੀਆਂ ਲੱਗੀਆਂ ਹੋਈਆਂ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨਾਲ ਸਾਂਝ ਪਾਉਣ ਵਾਲਿਆਂ ਦੇ ਮੇਰੇ ਕੋਲ ਪੁਖ਼ਤਾ ਸਬੂਤ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ 104 ਸਾਲਾਂ ਦੇ ਇਤਿਹਾਸ ਵਿਚ ਪਹਿਲੀ ਵਾਰ ਹੋ ਰਿਹਾ ਹੈ ਕਿ ਸਰਕਾਰਾਂ ਇਸ ਦੀ ਸਲਾਨਾ ਚੋਣ ਵਿਚ ਸਿੱਧੇ ਤੌਰ ’ਤੇ ਦਖਲ ਦੇ ਰਹੀਆਂ ਹਨ। ਉਨਾਂ ਕਿਹਾ ਕਿ ਆਪਣੇ ਆਪ ਨੂੰ ਸੁਧਾਰਵਾਦੀ ਦੱਸਣ ਵਾਲੇ ਸਿੱਖ ਪਰੰਪਰਾਵਾਂ ਦਾ ਨੁਕਸਾਨ ਕਰ ਰਹੇ ਹਨ। ਉਨ੍ਹਾਂ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸਰਕਾਰਾਂ ਜਾਂ ਸਿਆਸੀ ਆਗੂਆਂ ਦੀ ਥਾਂ ਖਾਲਸਾ ਪੰਥ ਦੇ ਝੰਡੇ ਹੇਠ ਇਕੱਠੇ ਹੋਣ ਦੀ ਅਪੀਲ ਕੀਤੀ।