The Khalas Tv Blog Punjab ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ ’ਤੇ SGPC ਪ੍ਰਧਾਨ ਨੇ ਪ੍ਰਗਟਾਇਆ ਦੁੱਖ
Punjab Religion

ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ ’ਤੇ SGPC ਪ੍ਰਧਾਨ ਨੇ ਪ੍ਰਗਟਾਇਆ ਦੁੱਖ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦ ਭਾਈ ਫੌਜਾ ਸਿੰਘ ਦੀ ਪਤਨੀ ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥ ਦੋਖੀ ਨਕਲੀ ਨਿਰੰਕਾਰੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਕੀਤੇ ਜਾ ਰਹੇ ਕੂੜ ਪ੍ਰਚਾਰ ਨੂੰ ਰੋਕਣ ਲਈ 1978 ਦੀ ਵਿਸਾਖੀ ਵਾਲੇ ਦਿਨ ਸ਼ਹੀਦ ਭਾਈ ਭਾਈ ਫੌਜਾ ਸਿੰਘ ਨੇ 13 ਸਿੰਘਾਂ ਸਮੇਤ ਸ਼ਹਾਦਤ ਪ੍ਰਾਪਤ ਕੀਤੀ।

ਧਾਮੀ ਨੇ ਕਿਹਾ ਕਿ ਧਰਮ ਲਈ ਸ਼ਹੀਦ ਹੋਣ ਵਾਲੇ ਭਾਈ ਫੌਜਾ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਦਾ ਸਿੱਖ ਧਰਮ ਅੰਦਰ ਵੱਡਾ ਸਤਿਕਾਰ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਫੌਜਾ ਸਿੰਘ ਦੀ ਧਰਮ ਪਤਨੀ ਬੀਬੀ ਅਮਰਜੀਤ ਕੌਰ ਨੇ ਵੀ ਸਮਾਜ ਅੰਦਰ ਵੱਡੇ ਕਾਰਜ ਕੀਤੇ ਹਨ। ਬੀਬੀ ਅਮਰਜੀਤ ਕੌਰ ਦਾ ਸੰਸਾਰ ਤੋਂ ਚਲੇ ਜਾਣਾ ਪਰਿਵਾਰ ਅਤੇ ਸਿੱਖ ਸਮਾਜ ਲਈ ਵੱਡਾ ਘਾਟਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਬੀਬੀ ਅਮਰਜੀਤ ਕੌਰ ਦੇ ਚਲਾਣੇ ’ਤੇ ਦੁੱਖ ਦਾ ਇਜਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

Exit mobile version