Amritsar -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਉਨ੍ਹਾਂ ਦੇ ਨਿਵਾਸ ਅਸਥਾਨ ’ਤੇ ਪੁੱਜੇ। ਧਾਮੀ ਨੇ ਜਥੇਦਾਰ ਨਾਲ ਕਰੀਬ ਅੱਧਾ ਘੰਟਾ ਮੀਟਿੰਗ ਕੀਤੀ। ਇਸ ਤੋਂ ਬਾਅਦ ਜਦੋਂ ਉਹ ਬਾਹਰ ਨਿਕਲੇ ਤਾਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਨਾਂਹ ਕਰ ਦਿੱਤੀ ਤੇ ਕਿਹਾ ਕਿ ਸ਼ਹੀਦੀ ਪੰਦਰਵਾੜੇ ਤੱਕ ਮੈਂ ਬਿਲਕੁਲ ਵੀ ਨਹੀਂ ਬੋਲਾਂਗਾ।