The Khalas Tv Blog India ਕਾਬੁਲ ਹਮ ਲੇ ਦੇ ਪੀ ੜਤਾਂ ਨੂੰ ਮਿਲੇ SGPC ਪ੍ਰਧਾਨ, ਮਦਦ ਦਾ ਦਿੱਤਾ ਭਰੋਸਾ
India Punjab

ਕਾਬੁਲ ਹਮ ਲੇ ਦੇ ਪੀ ੜਤਾਂ ਨੂੰ ਮਿਲੇ SGPC ਪ੍ਰਧਾਨ, ਮਦਦ ਦਾ ਦਿੱਤਾ ਭਰੋਸਾ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਪਹੁੰਚ ਕੇ ਅਫਗਾ ਨਿਸਤਾਨ ਦੇ ਕਾਬੁਲ ਸਥਿਤ ਗੁਰਦੁਆਰਾ ਸਾਹਿਬ ‘ਤੇ ਹੋਏ ਅੱਤ ਵਾਦੀ ਹਮ ਲੇ ‘ਚ ਸ਼ ਹੀਦ ਹੋਏ ਭਾਈ ਸਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਅਰਜੁਨ ਦੇਵ ਜੀ ਵਿਖੇ ਸ਼ਹੀ ਦ ਭਾਈ ਸਵਿੰਦਰ ਸਿੰਘ ਦੀ ਅੰਤਿ ਮ ਅਰਦਾਸ ਵਿੱਚ ਸ਼ਿਰਕਤ ਕੀਤੀ ਅਤੇ ਕਾਬੁਲ ਵਿੱਚ ਹੋਏ ਅੱਤ ਵਾਦੀ ਹਮ ਲੇ ਨੂੰ ਮਨੁੱਖਤਾ ਵਿਰੋ ਧੀ ਕਰਾਰ ਦਿੱਤਾ।

ਉਨ੍ਹਾਂ ਨੇ ਸ਼ ਹੀਦ ਭਾਈ ਸਵਿੰਦਰ ਸਿੰਘ ਦੀ ਪਤਨੀ ਪਾਲ ਕੌਰ, ਬਰਤਾਨੀਆ ਤੋਂ ਪੁੱਜੇ ਉਨ੍ਹਾਂ ਦੇ ਸਪੁੱਤਰ ਸ. ਅਜਮੀਤ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਫ਼ਗਾ ਨਿਸਤਾਨ ਦੇ ਸਿੱਖਾਂ ਦੇ ਨਾਲ ਹੈ ਅਤੇ ਲੋੜ ਅਨੁਸਾਰ ਹਰ ਸੰਭਵ ਮੱਦਦ ਕਰਨ ਲਈ ਹਮੇਸ਼ਾ ਵਚਨਬਧ ਰਹੇਗੀ। ਉਨ੍ਹਾਂ ਆਖਿਆ ਕਿ ਸਰਕਾਰ ਨੂੰ ਦੁਨੀਆਂ ਭਰ ਵਿਚ ਵੱਸਦੇ ਸਿੱਖਾਂ ਤੇ ਹੋਰ ਭਾਰਤੀ ਲੋਕਾਂ ਦੀ ਸੁਰੱਖਿਆ ਲਈ ਸਮੇਂ ਸਿਰ ਕਦਮ ਚੁੱਕਣੇ ਚਾਹੀਦੇ ਹਨ, ਤਾਂ ਜੋ ਅਜਿਹੀ ਮੰਦ ਭਾਗੀਆਂ ਘਟ ਨਾਵਾਂ ਦਾ ਸੰਤਾਪ ਨਾ ਝਲਣਾ ਪਵੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਅਫਗਾਨਿਸਤਾਨ ਵਿਚ ਫਸੇ ਸਿੱਖਾਂ ਨੂੰ ਭਾਰਤ ਲਿਆ ਕੇ ਵਸਾਉੇਣਾ ਭਾਵੇਂ ਸਰਕਾਰਾਂ ਦਾ ਕੰਮ ਹੈ, ਪਰ ਇਸ ਕੰਮ ਵਿੱਚ ਜੋ ਵੀ ਲੋੜ ਹੋਵੇਗੀ ਸ਼੍ਰੋਮਣੀ ਕਮੇਟੀ ਉਸ ਲਈ ਹਰ ਸਮੇਂ ਮੌਜੂਦ ਰਹੇਗੀ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਾਰੇ ਅਫਗਾਨੀ ਸਿੱਖਾਂ ਨੂੰ ਭਾਰਤ ਲਿਆ ਕੇ ਉਨ੍ਹਾਂ ਦੇ ਚੰਗੇ ਰਹਿਣ-ਸਹਿਣ ਦਾ ਠੋਸ ਪ੍ਰਬੰਧ ਕਰੇ ਅਤੇ ਉਨ੍ਹਾਂ ਦੇ ਰੋਜਗਾਰ ਲਈ ਵੀ ਖਾਸ ਧਿਆਨ ਦੇਵੇ।

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਭਾਈ ਸਵਿੰਦਰ ਸਿੰਘ ਦੇ ਸਪੁੱਤਰ ਸ. ਅਜਮੀਤ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਦਸਤਾਰ ਦੇ ਕੇ ਨਿਵਾਜਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸੇ ਦੌਰਾਨ ਭਾਈ ਸਵਿੰਦਰ ਸਿੰਘ ਦੇ ਪਰਿਵਾਰ ਤੋਂ ਇਲਾਵਾ ਦਿੱਲੀ ਵਿਖੇ ਰਹਿੰਦੇ ਅਫਗਾਨੀ ਸਿੱਖ ਆਗੂਆਂ ਨਾਲ ਮੁਲਾਕਾਤ ਵੀ ਕੀਤੀ ਅਤੇ ਅਫਗਾਨਿਸਤਾਨ ’ਚ ਰਹਿੰਦੇ ਸਿੱਖਾਂ ਦੀ ਗਿਣਤੀ ਅਤੇ ਮੌਜੂਦਾ ਸਥਿਤੀ ਬਾਰੇ ਵਿਚਾਰ-ਵਿਟਾਂਦਰਾ ਕੀਤਾ। ਇਸ ਮੌਕੇ ਮੌਜੂਦ ਅਫਗਾ ਨਿਸਤਾਨ ਦੇ ਅੰਬੈਸਡਰ ਫਰੀਦ ਮਾਮੁੰਦਜਈ ਨੂੰ ਵੀ ਐਡਵੋਕੇਟ ਧਾਮੀ ਨੇ ਸਿੱਖਾਂ ਦੀ ਅਫਗਾ ਨਿਸਤਾਨ ’ਚ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਕਿਹਾ ਹੈ।

Exit mobile version