The Khalas Tv Blog Punjab SGPC ਨੇ ਰੱਦ ਕੀਤਾ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ
Punjab Religion

SGPC ਨੇ ਰੱਦ ਕੀਤਾ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ

ਅੰਮ੍ਰਿਤਸਰ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (JATHEDAR HARPREET SINGH) ਦੇ ਅਸਤੀਫ਼ੇ ਨੇ ਸੂਬੇ ਵਿੱਚ ਪੰਥਕ ਮਚਾ ਦਿੱਤੀ ਹੈ। ਜਿਸ ਤੋਂ ਬਾਅਦ ਅਕਾਲੀ ਆਗੂਆਂ ਸਮੇਤ ਕਈ ਹੋ ਆਗੂ ਵੀ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਨਿਤਰੇ ਸਨ। ਜਿਸ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਨੂੰ ਰੱਜ ਕਰ ਦਿੱਤਾ ਹੈ।

ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ  (SGPC PRESIDENT HARJINDER SINGH DHAMI) ਨੇ ਕਿਹਾ ਕਿ ਕਈ ਸਾਲਾਂ ਤੋਂ ਐਸ.ਜੀ.ਪੀ.ਸੀ. ਸਿੱਖ ਮੁੱਦਿਆਂ ਦੀ ਤਰਜਮਾਨੀ ਕਰਦੀ ਆ ਰਹੀ ਹੈ ਤੇ ਸਿੰਘ ਸਹਿਬਾਨਾਂ ਨੂੰ ਐਸ.ਜੀ.ਪੀ.ਸੀ. ਦੇ ਹਰ ਕਾਰਜ ਦੀ ਜਾਣਕਾਰੀ ਹੁੰਦੀ ਹੈ।

ਉਨ੍ਹਾਂ ਨੇ ਕਿਹਾ ਪੰਜਾਬ ਵਿਚ ਐਸ.ਜੀ.ਪੀ.ਸੀ. ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਇਕ ਕੌਮੀ ਸੰਕਟ ਖੜ੍ਹਾ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ SGPC ਸਾਰੇ ਤਖ਼ਤ ਸਹਿਬਾਨਾਂ ਦੇ ਜਥੇਦਾਰਾਂ ਦਾ ਦਿਲੋਂ ਸਤਿਕਾਰ ਕਰਦੀ ਹੈ। ਉਨ੍ਹਾਂ ਨੇ ਕਿਹਾ ਪਿਛਲੇ ਕਈ ਸਾਲਾਂ ਤੋਂ ਸਾਡਾ ਸੁਭਾਅ ਕਾਂ ਵਰਗਾ ਬਣ ਗਿਆ ਹੈ ਤੇ ਕਾਂ ਬਣ ਕੇ ਅਸੀਂ ਇਕ ਦੂਜੇ ’ਤੇ ਇਲਜ਼ਾਮ ਲਗਾਈ ਜਾ ਰਹੇ ਹਾਂ।

ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਸਾਰਿਆਂ ਨੂੰ ਮਿਲ ਕੇ ਐਸ.ਜੀ.ਪੀ.ਸੀ. ਨੂੰ ਬਚਾਉਣਾ ਹੋਵੇਗਾ। ਉਨ੍ਹਾਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਦਿੱਤੇ ਅਸਤੀਫ਼ੇ ਨੂੰ ਰੱਦ ਕਰ ਦਿੱਤਾ  ਤੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਦੀ ਬਹੁਤ ਲੋੜ ਹੈ।

ਜਥੇਦਾਰ ਗਿਆਨੀ ਰਘਬੀਰ ਸਿੰਘ

ਬੀਤੇ ਦਿਨੀਂ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਨੂੰ ਆਦੇਸ਼ ਦਿੱਤਾ ਸੀ ਕਿ ਜੇਕਰ ਜਥੇਦਾਰ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾ-ਮਨਜ਼ੂਰ ਹੋਇਆ ਤਾਂ ਮੈਂ ਅਤੇ ਸਾਰੇ ਹੋਰ ਜਥੇਦਾਰ ਸਾਹਿਬਾਨ ਅਸਤੀਫਾ ਦੇ ਦੇਣਗੇ ।

SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਜਦੋਂ ਵਲਟੋਹਾ ਦੀ ਬਿਆਨਬਾਜ਼ੀ ਤੇ ਖਾਮੋਸ਼ੀ ਬਾਰੇ ਸਵਾਲ ਪੁੱਛਿਆ ਗਿਆ ਤਾਂ ਪਹਿਲਾਂ ਹੀ ਜਥੇਦਾਰ ਸਾਹਿਬਾਨਾਂ ਨੇ ਨੋਟਿਸ ਲੈ ਲਿਆ ਸੀ,ਮੇਰੇ ਬੋਲਣ ਦਾ ਕੋਈ ਸਵਾਲ ਹੀ ਨਹੀਂ ਸੀ । ਧਾਮੀ ਨੂੰ ਜਦੋਂ ਸਜ਼ਾ ਦੇ ਬਾਵਜੂਦ ਵਿਰਸਾ ਸਿੰਘ ਵਲਟੋਹਾ ਦੇ ਵੱਲੋਂ ਬਿਆਨਬਾਜ਼ੀ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਮੇਰਾ ਛੋਟਾ ਭਰਾ ਹੈ ਮੈਂ ਉਨ੍ਹਾਂ ਨੂੰ ਬੇਨਤੀ ਕਰਦਾ ਹਾਂ ਕਿ ਅਜਿਹੀ ਕੋਈ ਗੱਲ ਨਾ ਕਰਨ  ਜਿਸ ਨਾਲ ਵਖਰੇਵਾਂ ਪੈਦਾ ਹੋਏ ।

ਦੱਸ ਦਈਏ ਕਿ ਲੰਘੇ ਕੱਲ੍ਹ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਅਸਤੀਫ਼ੇ ਦੌਰਾਨ ਭਾਵੁਕ ਹੋਏ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਨੇ ਵਲਟੋਹਾ ’ਤੇ ਪਰਿਵਾਰ ਨੂੰ ਧਮਕੀ ਦੇਣ ਦਾ ਇਲਜ਼ਾਮ ਲਗਾਉਂਦੇ ਹੋਏ ਕਿਹਾ ਸੀ ਮੈਂ ਜਥੇਦਾਰ ਦੇ ਨਾਲ ਧੀਆਂ ਦਾ ਪਿਉ ਵੀ ਹਾਂ, ਸ਼ੋਮਣੀ ਅਕਾਲੀ ਦਲ ਦਾ ਸੋਸ਼ਲ ਮੀਡੀਆ ਉਨ੍ਹਾਂ ਦੀ ਹਮਾਇਤ ਕਰ ਰਿਹਾ ਹੈ, ਉਨ੍ਹਾਂ ਨੇ SGPC ਨਾਲ ਵੀ ਨਰਾਜ਼ਗੀ ਜ਼ਾਹਿਰ ਕਰਦੇ ਹੋਏ ਕਿਹਾ  ਸੀ ਇਸ ਮਾਮਲੇ ਵਿੱਚ ਉਹ ਖਾਮੋਸ਼ ਬੈਠੇ ਹਨ।

Exit mobile version