Punjab Religion

‘325ਵੇਂ ਖ਼ਾਲਸਾ ਸਾਜਣ ਦਿਵਸ ‘ਤੇ ਖ਼ਾਲਸਾਈ ਨਿਸ਼ਾਨ ਜ਼ਰੂਰ ਝੁਲਾਉਣਾ!’ SGPC ਵੱਲੋਂ ਨਿਸ਼ਾਨ ਸਾਹਿਬ ਲਈ 72 ਗੁਰਦੁਆਰਿਆਂ ਦੀ ਲਿਸਟ ਜਾਰੀ

Amarjit Singh Chawla SGPC

ਵਿਸਾਖੀ ਮੌਕੇ ਖ਼ਾਲਸਾ ਸਾਜਣਾ ਦਿਵਸ ਨੂੰ 325 ਸਾਲ ਪੂਰੇ ਹੋਣ ਜਾ ਰਹੇ ਹਨ। ਇਸ ਖ਼ਾਸ ਮੌਕੇ ਸਿੱਖ ਕੌਮ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਮੂਹ ਸਿੱਖ ਸੰਗਤ ਦੇ ਨਾਂ ਖ਼ਾਸ ਆਦੇਸ਼ ਜਾਰੀ ਕੀਤਾ ਗਿਆ ਹੈ ਕਿ ਹਰ ਗੁਰੂ ਕਾ ਸਿੱਖ ਆਪਣੇ ਘਰ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਵੇ ਤੇ ਸਾਰੇ ਸਿੱਖ ਪੰਜ ਮਿੰਟ ਗੁਰੂ ਮੰਤਰ ਅਤੇ ਮੂਲਮੰਤਰ ਦਾ ਜਾਪ ਕਰਕੇ ਸਿੱਖ ਕੈਦੀਆਂ ਦੀ ਰਿਹਾਈ ਅਤੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ। ਇਸ ਸਬੰਧੀ ਹੁਣ ਇੱਕ ਸੂਚੀ ਵੀ ਜਾਰੀ ਕੀਤੀ ਗਈ ਹੈ ਕਿ ਨਿਸ਼ਾਨ ਸਾਹਿਬ ਕਿੰਨ੍ਹਾਂ-ਕਿੰਨ੍ਹਾਂ ਗੁਰਦੁਆਰਿਆਂ ਤੋਂ ਹਾਸਲ ਕੀਤੇ ਜਾ ਸਕਦੇ ਹਨ।

ਵਿਸਾਖੀ ਮੌਕੇ ਲਹਿਰਾਏ ਜਾਣ ਵਾਲੇ ਖ਼ਾਲਸਾਈ ਨਿਸ਼ਾਨ ਸਾਹਿਬ ਪੰਜਾਬ ਦੇ 72 ਗੁਰਦੁਆਰਾ ਸਾਹਿਬਾਨ ਤੋਂ ਮਿਲਣਗੇ। ਇਸ ਦੇ ਲਈ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬਾਨ ਦੀ ਸੂਚੀ ਜਾਰੀ ਕਰ ਦਿੱਤੀ ਹੈ।

May be an image of text

May be an image of text

 

ਦਰਅਸਲ 9 ਅਪ੍ਰੈਲ ਨੂੰ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਹਰਿਮੰਦਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਤੋਂ ਇਲਾਵਾ ਪਟਨਾ ਸਾਹਿਬ ਤੋਂ ਮੁੱਖ ਗ੍ਰੰਥੀ ਸਿੰਘ ਸੱਚਖੰਡ ਸਾਹਿਬ ਗਿਆਨੀ ਗੁਰਦਿਆਲ ਸਿੰਘ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਕੁਝ ਅਹਿਮ ਫੈਸਲੇ ਲਏ ਸਨ।

ਨਿਸ਼ਾਨ ਸਾਹਿਬ ਝੁਲਾਉਣ ਦੇ ਫੈਸਲੇ ਤੋਂ ਇਲਾਵਾ 6 ਜੂਨ 2024 ਨੂੰ 1984 ਵਿਚ ਸ੍ਰੀ ਦਰਬਾਰ ਸਾਹਿਬ ‘ਤੇ ਹੋਏ ਹਮਲੇ ਨੂੰ ਦੇਸ਼ ਯਾਦ ਰੱਖਣ ਦਾ ਵੀ ਫੈਸਲਾ ਕੀਤਾ ਗਿਆ ਹੈ। ਸਿੱਖਾਂ ਦੀਆਂ ਕੁਰਬਾਨੀਆਂ ਬਾਰੇ ਨੌਜਵਾਨ ਪੀੜ੍ਹੀ ਨੂੰ ਯਾਦ ਕਰਨਾ ਅਤੇ ਜਾਗਰੂਕ ਕਰਨਾ ਜ਼ਰੂਰੀ ਹੈ।