The Khalas Tv Blog Punjab SGPC ਦੀਆਂ ਚੋਣਾਂ ਨੂੰ ਲੈ ਕੇ ਆਈ ਵੱਡੀ ਖ਼ਬਰ, ਸੋਧਿਆ ਸ਼ਡਿਊਲ ਹੋਇਆ ਜਾਰੀ
Punjab

SGPC ਦੀਆਂ ਚੋਣਾਂ ਨੂੰ ਲੈ ਕੇ ਆਈ ਵੱਡੀ ਖ਼ਬਰ, ਸੋਧਿਆ ਸ਼ਡਿਊਲ ਹੋਇਆ ਜਾਰੀ

SGPC

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਦੀ ਤਰੀਕ ਵਿੱਚ ਇਕ ਵਾਰ ਮੁੜ ਤੋਂ ਵਾਧਾ ਹੋਇਆ ਹੈ। ਚੋਣਾਂ ਲਈ ਵੋਟਾਂ ਬਣਾਉਣ ਦੀ ਤਰੀਕ ਹੁਣ 16 ਸਤੰਬਰ, 2024 ਕਰ ਦਿੱਤੀ ਗਈ ਹੈ। ਇਸ ਸਬੰਧੀ ਫਰੀਦਕੋਟ ਦੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸੋਧਿਆ ਸਡਿਊਲ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਹੋਏ ਇਸ ਸ਼ਡਿਊਲ ਮੁਤਾਬਕ ਵੋਟਰ ਸੂਚੀ ਦੀ ਪਹਿਲੀ ਪ੍ਰਕਸ਼ਨਾ 9 ਅਕਤੂਬਰ 2024 ਨੂੰ ਕੀਤੀ ਜਾਵੇਗੀ। ਜੋ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸ਼ਰਤਾਂ ਪੂਰੀਆਂ ਕਰਦੇ ਹਨ ਉਹ ਫਾਰਮ ਨੰਬਰ 1 ਨੂੰ 16 ਸਤੰਬਰ 2024 ਤੱਕ ਲੈ ਸਕਦੇ ਹਨ। ਇਸ ਤੋਂ ਬਾਅਦ ਇਸ ਦੀ ਆਖਰੀ ਪ੍ਰਕਾਸ਼ਨਾ 26 ਨਵੰਬਰ 2024 ਨੂੰ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਹੜਾ ਸਿੱਖ ਕੇਸਾਧਾਰੀ ਹੈ, ਆਪਣੀ ਦਾੜੀ ਜਾ ਵਾਲ ਨਹੀਂ ਕੱਟਦਾ ਹੈ ਅਤੇ ਨਾ ਹੀ ਸਿਗਰਟ, ਸ਼ਰਾਬ ਅਤੇ ਮਾਸ ਦਾ ਸੇਵਨ ਨਾ ਕਰਦਾ ਹੋਵੇ ਉਹ ਆਪਣੇ ਇਲਾਕੇ ਵਿੱਚ ਵੋਟ ਬਣਾ ਸਕਦਾ ਹੈ। ਵੋਟ ਬਣਾਉਣ ਵਾਲੇ ਸਿੱਖ ਦੀ ਆਸਥਾ ਸਿੱਖ ਧਰਮ ਵਿੱਚ ਹੋਵੇ ਅਤੇ ਉਹ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਮੰਨਣ ਵਾਲਾ ਹੋਵੇ। ਵੋਟ ਬਣਾਉਣ ਲਈ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ, ਵੋਟਰ ਕਾਰਡ, ਪਾਸਪੋਰਟ, ਡਰਾਇਵਿੰਗ ਲਾਇਸੰਸ ਅਤੇ ਜ਼ਰੂਰੀ ਦਸਤਾਵੇਜ਼ ਨੱਥੀ ਕਰਨਾ ਲਾਜ਼ਮੀ ਹੈ।

ਇਹ ਵੀ ਪੜ੍ਹੋ –     ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ ਜ਼ਮਾਨਤ ਲਈ ਦਿੱਤਾ ਵੱਡਾ ਆਦੇਸ਼

 

Exit mobile version