‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਜ਼ਬਰੀ ਧਰਮ ਪਰਿਵਰਤਨ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੁਣ ਸਖ਼ਤ ਰੁਖ਼ ਅਪਣਾ ਰਹੀ ਹੈ। ਸ਼੍ਰੋਮਣੀ ਕਮੇਟੀ ਨੇ ਇਸ ਮਸਲੇ ਨੂੰ ਲੈ ਕੇ ਇੱਕ ਟੀਮ ਦਾ ਗਠਨ ਕੀਤਾ ਹੈ। ਇਸ ਟੀਮ ਵਿੱਚ 117 ਪ੍ਰਚਾਰਕਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਹ ਧਰਮ ਪ੍ਰਚਾਰਕ ਸਰਹੱਦੀ ਖੇਤਰਾਂ ਵਿੱਚ ਸਿੱਖੀ ਦਾ ਪ੍ਰਚਾਰ ਕਰਨਗੇ। ਇਹ ਪ੍ਰਚਾਰਕ ਗੁਰਮਤਿ ਕਾਲਜਾਂ ਤੋਂ ਸਿੱਖਿਅਤ ਹਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਦੱਸਦਿਆਂ ਕਿਹਾ ਕਿ ਸਾਰੇ ਸਰਹੱਦੀ ਖੇਤਰਾਂ ਵਿੱਚ ਇੱਕ ਇੱਕ ਵਲੰਟੀਅਰਾਂ ਨੂੰ ਦੋ-ਦੋ ਪਿੰਡ ਦਿੱਤੇ ਜਾਣਗੇ। ਉੱਥੇ ਭਾਵੇਂ ਵਲੰਟੀਅਰ ਨੂੰ 10 ਦਿਨ, ਭਾਵੇਂ ਮਹੀਨਾ ਲੱਗੇ, ਉੱਥੇ ਉਹ ਕਾਰਜ ਕਰਨਗੇ। ਉਨ੍ਹਾਂ ਨੂੰ ਕੁਝ ਸਮਾਂ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਭੱਤਾ ਦਿੱਤਾ ਜਾਵੇਗਾ।