Punjab Religion

5 ਅਗਸਤ ਨੂੰ ਹੋਵੇਗਾ SGPC ਦਾ ਵਿਸ਼ੇਸ਼ ਇਜਲਾਸ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸਾਹਿਬਾਨ ਦੀ ਮਰਿਆਦਾ ਸਬੰਧੀ ਵਿਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਵਿਸ਼ੇਸ਼ ਇਜਲਾਸ 5 ਅਗਸਤ ਨੂੰ ਬੁਲਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਵਿਸ਼ੇਸ਼ ਇਜਲਾਸ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਵੇਗਾ, ਜਿਸ ਸੰਬੰਧੀ ਮੈਂਬਰ ਸਾਹਿਬਾਨ ਨੂੰ ਬੀਤੀ 11 ਜੁਲਾਈ ਨੂੰ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਇਹ ਇਜਲਾਸ 5 ਅਗਸਤ ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 1.00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਇਆ ਗਿਆ ਹੈ, ਜਿਸ ਵਿਚ ਤਖ਼ਤ ਸਾਹਿਬਾਨ ਦੀ ਮਰਿਆਦਾ ਬਾਰੇ ਵਿਚਾਰ ਹੋਵੇਗੀ।