Punjab

ਬੰਦੀ ਸਿੰਘਾਂ ਦੀ ਰਿਹਾਈ ਲਈ SGPC ਨੇ ਰਾਸ਼ਟਰਪਤੀ ਮੁਰਮੂ ਨੂੰ ਸੌਂਪਿਆ ਮੰਗ ਪੱਤਰ

SGPC submitted a demand letter to President Murmu for the release of the captive Singhs

ਰਾਸ਼ਟਰਪੀਤ ਦ੍ਰੋਪਦੀ ਮੁਰਮੂ ਪੰਜਾਬ ਫੇਰੀ ਮੌਕੇ ਅੰਮ੍ਰਿਤਸਰ ਪਹੁੰਚੇ ( President Draupadi Murmu arrived in Amritsar ) । ਅੰਮ੍ਰਿਤਸਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਰਾਸ਼ਟਰਪਤੀ ਮੁਰਮੂ ਨੇ ਸ੍ਰੀ ਦਰਬਾਰ ਵਿੱਚ ਨਤਮਸਤਕ ਹੋਏ। ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕੁਝ ਦੇਰ ਗੁਰਬਾਣੀ ਕੀਰਤਨ ਸਰਵਣ ਕੀਤਾ। ਉਨ੍ਹਾਂ ਦਾ ਸਵਾਗਤ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤਾ।

ਸ੍ਰੀ ਹਰਿਮੰਦਰ ਸਾਹਿਬ ਫ਼ੇਰੀ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਰਾਸ਼ਟਰਪਤੀ ਮੁਰਮੂ ਨੂੰ ਸਨਮਾਨਤ ਕੀਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜੀ ਨੂੰ ਦੋ ਮੈਮੋਰੰਡਮ ਸੌਂਪੇ, ਜਿਸ ਵਿੱਚ ਬੰਦੀ ਸਿੰਘਾਂ (ਸਿੱਖ ਕੈਦੀਆਂ) ਦੀ ਰਿਹਾਈ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਕਟ, 2014 ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਦੱਸ ਦੇਈਏ ਕਿ ਰਾਸ਼ਟਰਪਤੀ ਦੀ ਇਹ ਪਹਿਲੀ ਪੰਜਾਬ ਫੇਰੀ ਹੈ |