‘ਦ ਖ਼ਾਲਸ ਬਿਊਰੋ:- ਜ਼ਿਲ੍ਹਾ ਪਟਿਆਲਾ ਦੇ ਪਿੰਡ ਕਲਿਆਣ ‘ਚੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪੁਰਾਤਨ ਸਰੂਪ ਗਾਇਬ ਹੋਣ ਦੇ ਮਾਮਲੇ ਵਿੱਚ SGPC ਨੇ ਸਖ਼ਤ ਨੋਟਿਸ ਲੈਦਿਆਂ, ਪੰਜ ਮੈਂਬਰੀ ਟੀਮ ਦਾ ਗਠਨ ਕਰ ਦਿੱਤਾ ਹੈ।
ਪਟਿਆਲਾ ਦੇ ਗੁਰਦੁਆਰਾ ਅਰਦਾਸਪੁਰਾ ਸਾਹਿਬ ਪਹੁੰਚਕੇ SGPC ਦੀ ਟੀਮ ਨੇ ਗੁਰਦੁਆਰਾ ਸਾਹਿਬ ਦੇ ਕਈ ਅਧਿਕਾਰੀਆਂ ਤੋਂ ਪੁੱਛ ਪੜਤਾਲ ਕੀਤੀ ਅਤੇ ਕਈ ਮੈਂਬਰਾਂ ਦੇ ਬਿਆਨ ਵੀ ਦਰਜ ਕੀਤੇ ਹਨ, ਪੰਜ ਮੈਂਬਰੀ ਟੀਮ ਵੱਲੋਂ ਪੂਰੀ ਸਖ਼ਤੀ ਦੇ ਨਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਸ ਘਟਨਾ ਪਿਛੇ ਕਾਰਨਾਂ ਦਾ ਜਲਦ ਤੋਂ ਜਲਦ ਪਤਾ ਲਗਾਇਆ ਜਾ ਸਕੇ।
ਜਾਣਕਾਰੀ ਮੁਤਾਬਿਕ, ਗਾਇਬ ਹੋਇਆ ਇਹ ਸਰੂਪ 100 ਸਾਲ ਪੁਰਾਣਾ ਸੀ।