Punjab Religion

SGPC ਦਾਇਰ ਕਰੇਗੀ ਰਿਵਿਊ ਪਟੀਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਦੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਦਿੱਤੇ ਗਏ ਫੈਸਲੇ ਦੀ ਘੋਖ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਅਸੀਂ ਇਸਦੀ ਰਿਵਿਊ ਪਟੀਸ਼ਨ ਪਾਵਾਂਗੇ। ਧਾਮੀ ਨੇ ਕਿਹਾ ਕਿ ਸਰਕਾਰ ਦੀ ਬਹੁਤ ਵੱਡੀ ਦਖਲ ਅੰਦਾਜ਼ੀ ਹੈ ਕਿਉਂਕਿ ਸਰਕਾਰ ਨਹੀਂ ਚਾਹੁੰਦੀ ਕਿ ਸਿੱਖਾਂ ਦੀ ਤਾਕਤ ਇਕੱਠੀ ਹੋਵੇ। ਦਿੱਲੀ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਧਾ ਹੀ ਸਰਕਾਰ ਦੀ ਝੋਲੀ ਵਿੱਚ ਬੈਠੀ ਪਈ ਹੈ। ਧਾਮੀ ਨੇ ਕਿਹਾ ਕਿ ਹੁੱਡਾ ਉਸ ਜਮਾਤ ਦਾ ਮੁੱਖ ਮੰਤਰੀ ਸੀ, ਜਿਸਨੇ ਹਮੇਸ਼ਾ ਸਿੱਖਾਂ ਦੇ ਨਾਲ ਬੇਇਨਸਾਫ਼ੀ ਕੀਤੀ ਹੈ। ਕਾਂਗਰਸ ਦੀ ਹਮੇਸ਼ਾ ਤੋਂ ਸਿੱਖਾਂ ਉੱਤੇ ਜ਼ੁਲਮ ਢਾਹੁਣ ਦੀ ਫਿਤਰਤ ਰਹੀ ਹੈ।