The Khalas Tv Blog Punjab SGPC ਇਨ੍ਹਾਂ ਸਿੱਖਾਂ ਦੀਆਂ ਤਸਵੀਰਾਂ ਅਜਾਇਬ ਘਰ ‘ਚ ਲਗਵਾਏਗੀ, ਜਥੇਦਾਰਾਂ ਦੀ ਹੋਵੇਗੀ ਮੀਟਿੰਗ
Punjab

SGPC ਇਨ੍ਹਾਂ ਸਿੱਖਾਂ ਦੀਆਂ ਤਸਵੀਰਾਂ ਅਜਾਇਬ ਘਰ ‘ਚ ਲਗਵਾਏਗੀ, ਜਥੇਦਾਰਾਂ ਦੀ ਹੋਵੇਗੀ ਮੀਟਿੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਵਿਦੇਸ਼ਾਂ ਵਿੱਚ ਮਾਰੇ ਗਏ ਸਿੱਖਾਂ ਜਾਂ ਜਲਾਵਤਨ ਸਿੱਖਾਂ ਦਾ ਸਨਮਾਨ ਕਰਨ ਦੀ ਯੋਜਨਾ ਬਣਾਈ ਗਈ ਹੈ। ਇਸ ਸਬੰਧੀ ਸਾਰੇ ਤਖਤਾਂ ਦੇ ਜਥੇਦਾਰਾਂ ਦੀ ਮੀਟਿੰਗ ਸ੍ਰੀ ਅਕਾਲੀ ਤਖਤ ਸਾਹਿਬ ਵਿਖੇ ਬੁਲਾਈ ਗਈ ਹੈ।

ਦੱਸ ਦੇਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੈਨੇਡਾ ਦੇ ਸਰੀ ਵਿੱਚ ਮਾਰੇ ਗਏ ਹਰਦੀਪ ਸਿੰਘ ਨਿੱਜਰ, ਲਾਹੌਰ ਵਿੱਚ ਮਾਰੇ ਗਏ ਪਰਮਜੀਤ ਸਿੰਘ ਪੰਜਵੜ ਅਤੇ ਪਾਕਿਸਤਾਨ ਵਿੱਚ ਜਲਾਤਵਤਨੀ ਦੌਰਾਨ ਮਾਰੇ ਗਏ ਗਜਿੰਦਰ ਸਿੰਘ ਦੀਆਂ ਤਸਵੀਰਾਂ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਅਜਾਇਬਘਰ ਵਿੱਚ ਲਗਾਉਣ ਦੇ ਆਦੇਸ਼ ਦਿੱਤੇ ਗਏ ਸਨ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਨੇੜੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖਸ਼ ਸਿੰਘ ਵਿਖੇ ਗਜਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼੍ਰੋਮਣੀ ਕਮੇਟੀ ਅਤੇ ਦਲ ਖ਼ਾਲਸਾ ਵੱਲੋਂ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਸਮੇਂ ਇਹ ਆਦੇਸ਼ ਦਿੱਤੇ ਸਨ।

ਗਜਿੰਦਰ ਸਿੰਘ ਦੀ 3 ਜੁਲਾਈ ਨੂੰ ਹੋਈ ਸੀ ਮੌਤ

ਦਲ ਖਾਲਸਾ ਦੇ ਸੰਸਥਾਪਕ ਗਜਿੰਦਰ ਸਿੰਘ ਦੀ ਕੁਝ ਦਿਨ ਪਹਿਲਾਂ 3 ਜੁਲਾਈ ਨੂੰ ਪਾਕਿਸਤਾਨ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਗਜਿੰਦਰ ਸਿੰਘ ਨੇ 1981 ਵਿੱਚ ਲਾਹੌਰ ਜਾ ਰਹੇ ਇੰਡੀਅਨ ਏਅਰਲਾਈਨਜ਼ ਦੇ ਜਹਾਜ਼ ਨੂੰ ਹਾਈਜੈਕ ਕੀਤਾ ਸੀ।

ਹਰਦੀਪ ਨਿੱਝਰ ਅਤੇ ਪੰਜਵੜ ਦੀ 2023 ਵਿੱਚ ਕੀਤੀ ਗਈ ਹੱਤਿਆ 

ਪਰਮਜੀਤ ਸਿੰਘ ਪੰਜਵੜ ਦੀ ਲਾਹੌਰ ਵਿੱਚ 6 ਮਈ 2023 ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਇਲਾਵਾ 18 ਜੂਨ 2023 ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ‘ਚ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਇਹ ਵੀ ਪੜ੍ਹੋ –  ‘ਅਦਾਲਤ ‘ਚ ਹਿੰਦੀ ‘ਚ ਬਹਿਸ ਹੋਣੀ ਚਾਹੀਦੀ ਹੈ’, ਸੁਪਰੀਮ ਕੋਰਟ ਦੇ ਚੀਫ ਜਸਟਿਸ ਨੇ ਦਿੱਤਾ ਨਵਾਂ ਸੁਝਾਅ

 

Exit mobile version