The Khalas Tv Blog India ਐਸਜੀਪੀਸੀ ਆਪਣੇ ਪੱਧਰ ’ਤੇ ਕੇਸਾਂ ਦੀ ਜਾਂਚ ਕਰੇਗੀ : SGPC ਪ੍ਰਧਾਨ
India Punjab

ਐਸਜੀਪੀਸੀ ਆਪਣੇ ਪੱਧਰ ’ਤੇ ਕੇਸਾਂ ਦੀ ਜਾਂਚ ਕਰੇਗੀ : SGPC ਪ੍ਰਧਾਨ

ਦੇਸ਼ ਭਰ ਵਿੱਚ ਵੱਸਦੇ ਸਿੱਖਾਂ ਨੂੰ ਇੱਕਜੁੱਟ ਹੋਣ ਦੀ ਕੀਤੀ ਅਪੀਲ

ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੇਸ਼ ਅੰਦਰ ਸਿੱਖਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਠੱਲ੍ਹਣ ਲਈ ਭਾਰਤ ਦੇ ਵੱਖ-ਵੱਖ ਸੂਬਿਆਂ ’ਚ ਵੱਸਦੇ ਸਿੱਖਾਂ ਨੂੰ ਲਾਮਬੰਦ ਹੋਣ ਦੀ ਅਪੀਲ ਕੀਤੀ ਹੈ। ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ ’ਚ ਬਾਰਾਂਦਰੀ ਇਲਾਕੇ ਅੰਦਰ ਸੇਂਟ ਫਰਾਂਸਿਸ ਸਕੂਲ ਵੱਲੋਂ ਸਿੱਖ ਵਿਦਿਆਰਥੀਆਂ ਨੂੰ ਦਸਤਾਰ ਅਤੇ ਕਿਰਪਾਨ ’ਤੇ ਪਾਬੰਦੀ ਲਗਾਉਣ ਅਤੇ ਰਾਜਸਥਾਨ ਅੰਦਰ ਅਲਵਰ ਜ਼ਿਲ੍ਹੇ ਦੇ ਪਿੰਡ ਮਿਲਕਪੁਰ ਦੇ ਇਕ ਸਾਬਕਾ ਗ੍ਰੰਥੀ ਦੀ ਕੁੱਟਮਾਰ ਤੇ ਕੇਸਾਂ ਦੀ ਕੀਤੀ ਬੇਅਦਬੀ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨਾਲ ਅਜਿਹੇ ਵਿਤਕਰੇ ਜਾਣਬੁਝ ਕੇ ਕੀਤੇ ਜਾ ਰਹੇ ਹਨ, ਜਦਕਿ ਸਰਕਾਰਾਂ ਦੀ ਭੂਮਿਕਾ ਵੀ ਪਾਰਦਰਸ਼ੀ ਨਹੀਂ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਉਨ੍ਹਾਂ ਨੇ ਵੱਖ-ਵੱਖ ਰਾਜਾਂ ਵਿੱਚ ਵਸਦੇ ਸਿੱਖਾਂ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਵਿੱਚ ਸਿੱਖਾਂ ਨਾਲ ਹੋ ਰਹੇ ਧੱਕੇਸ਼ਾਹੀ ਨੂੰ ਰੋਕਣ ਲਈ ਇੱਕਜੁੱਟ ਹੋਣ। ਧਾਮੀ ਨੇ ਕਿਹਾ ਕਿ ਸਿੱਖਾਂ ਨਾਲ ਅਜਿਹਾ ਸਲੂਕ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ। ਸਰਕਾਰਾਂ ਦੀ ਭੂਮਿਕਾ ਵੀ ਪਾਰਦਰਸ਼ੀ ਨਹੀਂ ਹੈ। ਘੱਟ ਗਿਣਤੀ ਹੋਣ ਦੇ ਬਾਵਜੂਦ ਦੇਸ਼ ਦੀ ਆਜ਼ਾਦੀ ਲਈ 80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ ਹਨ।

 ਧਾਮੀ ਨੇ ਕਿਹਾ ਕਿ ਜੇਕਰ ਅੱਜ ਦੇਸ਼ ਦਾ ਸੱਭਿਆਚਾਰ ਬਰਕਰਾਰ ਹੈ ਤਾਂ ਇਹ ਸਿੱਖਾਂ ਦੀ ਬਦੌਲਤ ਹੈ ਪਰ ਦੁੱਖ ਦੀ ਗੱਲ ਹੈ ਕਿ ਸਿੱਖਾਂ ਨਾਲ ਦੇਸ਼ ਵਿਚ ਵਿਤਕਰਾ ਕੀਤਾ ਜਾ ਰਿਹਾ ਹੈ। ਅਜਿਹੀਆਂ ਹੀ ਘਟਨਾਵਾਂ ਯੂ.ਪੀ. ਦੇ ਬਰੇਲੀ ’ਚ ਇਕ ਸਕੂਲ ਵੱਲੋਂ ਕਕਾਰਾਂ ’ਤੇ ਪਾਬੰਦੀ ਲਗਾਉਣ ਅਤੇ ਰਾਜਸਥਾਨ ’ਚ ਇਕ ਸਿੱਖ ਦੀ ਕੀਤੀ ਗਈ ਕੁੱਟਮਾਰ ਦੀਆਂ ਹਨ।



SGPC ਪ੍ਰਧਾਨ ਧਾਮੀ ਨੇ ਕਿਹਾ ਕਿ ਇਨ੍ਹਾਂ ਦੋਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਕਰੜੀਆਂ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਅਤੇ ਸ਼੍ਰੋਮਣੀ ਕਮੇਟੀ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਆਪਣੇ ਤੌਰ ’ਤੇ ਪੜਤਾਲ ਵੀ ਕਰਵਾਏਗੀ। ਉਨ੍ਹਾਂ ਰਾਜਸਥਾਨ ਅਤੇ ਯੂ.ਪੀ. ਦੀ ਸਰਕਾਰ ਤੋਂ ਮੰਗ ਕੀਤੀ ਕਿ ਦੋਹਾਂ ਮਾਮਲਿਆਂ ਵਿਚ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਦੋਸ਼ੀ ਲੋਕਾਂ ਨੂੰ ਕਟਹਿਰੇ ’ਚ ਖੜ੍ਹਾ ਕੀਤਾ ਜਾਵੇ, ਤਾਂ ਜੋ ਅੱਗੇ ਤੋਂ ਅਜਿਹਾ ਕਰਨ ਦੀ ਕੋਈ ਹਿੰਮਤ ਨਾ ਕਰੇ। ਉਨ੍ਹਾਂ ਦੇਸ਼ ਭਰ ਵਿਚ ਵੱਸਦੇ ਸਿੱਖਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿੱਖਾਂ ਨਾਲ ਨਫ਼ਰਤ ਭਰਿਆ ਵਿਹਾਰ ਕਰਨ ਵਾਲੇ ਲੋਕਾਂ ਵਿਰੁੱਧ ਇਕੱਠੇ ਹੋ ਕੇ ਅਵਾਜ਼ ਉਠਾਉਣ ਅਤੇ ਸਥਾਨਕ ਪੱਧਰ ’ਤੇ ਪ੍ਰਸ਼ਾਸਨ ਨੂੰ ਕਾਰਵਾਈ ਲਈ ਕਹਿਣ।

ਐਸਜੀਪੀਸੀ ਵੀ ਆਪਣੇ ਪੱਧਰ ’ਤੇ ਕੇਸਾਂ ਦੀ ਜਾਂਚ ਕਰੇਗੀ

ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੀ ਇਨ੍ਹਾਂ ਮਾਮਲਿਆਂ ਦੀ ਆਪਣੇ ਪੱਧਰ ’ਤੇ ਜਾਂਚ ਕਰਵਾਏਗੀ। ਉਨ੍ਹਾਂ ਰਾਜਸਥਾਨ ਅਤੇ ਯੂਪੀ ਦੀਆਂ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਦੋਵਾਂ ਮਾਮਲਿਆਂ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਲੋਕਾਂ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰੇ।

Exit mobile version